ਥਾਈਲੈਂਡ `ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਅਤਿ ਨਿੰਦਣਯੋਗ : ਬਾਬਾ ਬਲਬੀਰ ਸਿੰਘ  |

0
18
ਨਹਿਰ ’ਚ ਮਿਲੀ ਬੰਬ ਵਰਗੀ ਸ਼ੱਕੀ ਚੀਜ਼ ! ਮੌਕੇ 'ਤੇ ਪਹੁੰਚੀ ਫੌਜ ਦੀ ਬੰਬ ਨਿਰੋਧਕ ਟੀਮ

ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਅਤਿ ਨਿੰਦਣਯੋਗ : ਬਾਬਾ ਬਲਬੀਰ ਸਿੰਘ ਅਨੰਦਪੁਰ ਸਾਹਿਬ:  ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਥਾਈਲੈਂਡ ਵਿਚ ਇਕ ਬਜ਼ੁਰਗ ਵਿਅਕਤੀ ਨਾਲ ਕੁੱਟਮਾਰ ਕਰਨ ਅਤੇ ਉਸ ਦੀ ਦਸਤਾਰ ਉਤਾਰੇ ਜਾਣ ਸਬੰਧੀ ਸੋਸ਼ਲ ਮੀਡੀਆ `ਤੇ ਸਾਹਮਣੇ ਆਈ ਵੀਡੀਓ `ਤੇ ਘਟਨਾ ਨੂੰ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਆਖਿਆ ਹੈ।ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬਜ਼ੁਰਗ ਸਿੱਖ ਦੀ ਦਸਤਾਰ ਦੀ ਜਾਣਬੁੱਝ ਕੇ ਬੇਅਦਬੀ ਕਰਨਾ ਅਤੇ ਉਸ ਨਾਲ ਮਾਰਕੁਟਾਈ ਕੀਤੇ ਜਾਣ ਦੀ ਘਟਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ ਅਤੇ ਸਤਿਕਾਰ ਦਾ ਪ੍ਰਤੀਕ ਹੈ, ਇਸ ਲਈ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਅਪਮਾਨਜਨਕ ਹਰਕਤ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਜਿਥੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇਹ ਮਾਮਲਾ ਕੂਟਨੀਤਕ ਤੌਰ `ਤੇ ਥਾਈਲੈਂਡ ਸਰਕਾਰ ਕੋਲ ਉਠਾਉਣ ਲਈ ਆਖਿਆ, ਉਥੇ ਹੀ ਥਾਈਲੈਂਡ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ।Read More

Rozana Times

LEAVE A REPLY

Please enter your comment!
Please enter your name here