Batala Murder | Punjab Police | Sangrur Sarpanch |

0
15
Screenshot

ਬਟਾਲਾ ਦੇ ਪਿੰਡ ਮੱਲਿਆਂਵਾਲ ‘ਚ ਗੋਲੀ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ 35 ਸਾਲਾ ਨੌਜਵਾਨ ਘਰ ਦੇ ਬਾਹਰ ਸੈਰ ਕਰ ਰਿਹਾ ਸੀ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਫਾਇਰਿੰਗ ਕਰ ਦਿੱਤੀ। ਗੋਲੀ ਨੌਜਵਾਨ ਦੇ ਸਿਰ ‘ਚ ਲੱਗੀ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ 5 ਭੈਣਾਂ ਦਾ ਇਕੱਲਾ ਭਰਾ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ।

Rozana Times

LEAVE A REPLY

Please enter your comment!
Please enter your name here