Municipal Corporation elections- ਪਟਿਆਲਾ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਭਾਜਪਾ ਨੇ ਇਸ ਘਟਨਾਕ੍ਰਮ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਭਾਜਪਾ ਵਰਕਰਾਂ ਅਤੇ ਉਮੀਦਵਾਰਾਂ ਨੂੰ ਕਥਿਤ ਤੌਰ ਉਤੇ ਧੱਕੇਸ਼ਾਹੀ ਅਤੇ ਡਰਾਉਣ-ਧਮਕਾਉਣ ਵਰਗੇ ਹਾਲਾਤ ਦਾ ਸਾਹਮਣਾ ਕਰਨਾ ਪਿਆ ਸੀ। elections- ਪਟਿਆਲਾ ਨਗਰ ਨਿਗਮ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਭਾਜਪਾ ਨੇ ਇਸ ਘਟਨਾਕ੍ਰਮ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਭਾਜਪਾ ਵਰਕਰਾਂ ਅਤੇ ਉਮੀਦਵਾਰਾਂ ਨੂੰ ਕਥਿਤ ਤੌਰ ਉਤੇ ਧੱਕੇਸ਼ਾਹੀ ਅਤੇ ਡਰਾਉਣ-ਧਮਕਾਉਣ ਵਰਗੇ ਹਾਲਾਤ ਦਾ ਸਾਹਮਣਾ ਕਰਨਾ ਪਿਆ ਸੀ।ਜੈਇੰਦਰ ਕੌਰ ਨੇ ਦੋਸ਼ ਲਾਇਆ ਕਿ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਉਨ੍ਹਾਂ ਦੇ ਵਰਕਰਾਂ ਨੂੰ ਅੰਦਰ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ ਅਤੇ ਉਮੀਦਵਾਰਾਂ ਦੇ ਦਸਤਾਵੇਜ਼ਾਂ ਸਬੰਧੀ ਕਥਿਤ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮਹਿਲਾ ਉਮੀਦਵਾਰਾਂ ਨਾਲ ਬਦਸਲੂਕੀ ਕੀਤੀ ਗਈ।ਬੀਬੀ ਜੈਇੰਦਰ ਕੌਰ ਅਨੁਸਾਰ, ਭਾਜਪਾ ਪਹਿਲਾਂ ਇਹ ਮਾਮਲਾ ਹਾਈ ਕੋਰਟ ਅਤੇ ਬਾਅਦ ਵਿੱਚ ਸੁਪਰੀਮ ਕੋਰਟ ਲੈ ਕੇ ਗਈ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਜਾਂਚ ਲਈ ਇੱਕ ਤੱਥ-ਖੋਜ ਕਮੇਟੀ (fact-finding committee) ਦਾ ਗਠਨ ਕੀਤਾ ਅਤੇ ਇਸ ਦੇ ਸਾਹਮਣੇ ਸਬੰਧਤ ਸਬੂਤ ਪੇਸ਼ ਕੀਤੇ ਗਏ।ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਹੁਣ ਪੰਜਾਬ ਰਾਜ ਚੋਣ ਕਮਿਸ਼ਨ ਤੋਂ 28 ਸਤੰਬਰ ਤੱਕ ਜਵਾਬ ਮੰਗਿਆ ਹੈ ਕਿ ਅੱਗੇ ਚੋਣ ਪ੍ਰਕਿਰਿਆ ਕਿਵੇਂ ਨੇਪਰੇ ਚਾੜ੍ਹੀ ਜਾਵੇਗੀ।Read More







