ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਪੁਲਿਸ ਟੀਮਾਂ ਵੱਲੋਂ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈਚੰਡੀਗੜ੍ਹ ;- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 559 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।244ਵੇਂ ਦਿਨ, ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਦੋ ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 72,644 ਹੋ ਗਈ ਹੈ।ਇਸ ਤੋਂ ਇਲਾਵਾ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਲੋਕ , ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।Read More
- Advertisement -
Recent Posts
Most Popular
ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ...
ਦੋਵਾਂ ਦੇਸ਼ਾਂ ਦੇ ਡਿਪਲੋਮੈਟਾਂ ਨੂੰ ਹਮਲਿਆਂ ਦੇ ਮੁੱਦੇ 'ਤੇ ਦਿੱਲੀ ਵੱਲੋਂ ਤਲਬ ਕਰਨ ਦੀ ਕੀਤੀ ਗਈ ਮੰਗ ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...
Valtoha on Chawla case | ਚਾਵਲਾ ਦੇ ਹੱਕ ‘ਚ ਆਏ ਵਲਟੋਹਾ, ਬਹਿਰੀਨ ਵਾਲੀ ਬੀਬੀ...
ਅਮਰਜੀਤ ਸਿੰਘ ਚਾਵਲਾ ਮਾਮਲੇ 'ਤੇ ਵਿਰਸਾ ਸਿੰਘ ਵਲਟੋਹਾ ਦਾ ਬਿਆਨ ਸਾਹਮਣੇ ਆਇਆ ਹੈ। ਵਲਟੋਹਾ ਨੇ ਚਾਵਲਾ ਦੇ ਹੱਕ 'ਚ ਬੋਲਦਿਆਂ ਕਿਹਾ ਕਿ ਉਹ ਜਲਦ...
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ...
ਬੀਤੇ ਹਫ਼ਤੇ ਦੀ ਮੁਹਿੰਮ ਦੌਰਾਨ 91 ਵਾਹਨਾਂ ਤੋਂ 3.25 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ, ਬਾਕੀ ਮਾਮਲਿਆਂ ਦੀ ਪੜਤਾਲ ਜਾਰੀ: ਹਰਪਾਲ ਸਿੰਘ ਚੀਮਾ ਟੈਕਸ ਚੋਰੀ...
‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ: ਕੇਵਲ ਢਿੱਲੋਂ ਨੇ ‘ਆਪ’ ਸਰਕਾਰ ‘ਤੇ ਸਾਧਿਆ |
ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ ਬਠਿੰਡਾ — ਕੇਂਦਰੀ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੋਮਵਾਰ ਨੂੰ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ;...
ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਪੁਲਿਸ ਟੀਮਾਂ ਵੱਲੋਂ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈਚੰਡੀਗੜ੍ਹ...















