ਬਠਿੰਡਾ ਵਿੱਚ BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਸ਼ੇ ਦੇ ਮੁੱਦੇ ’ਤੇ ਵੱਡਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ BJP ਦੀ ਸਰਕਾਰ ਬਣਦੀ ਹੈ ਤਾਂ 6 ਮਹੀਨਿਆਂ ਦੇ ਅੰਦਰ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਅਤੇ ਨਸ਼ੇ ਨਾਲ ਜੁੜੇ ਹਰ ਠਿਕਾਣੇ ਨੂੰ ਤਬਾਹ ਕੀਤਾ ਜਾਵੇਗਾ। ਸ਼ਿਵਰਾਜ ਚੌਹਾਨ ਨੇ ਆਪਣੇ ਮੁੱਖ ਮੰਤਰੀ ਕਾਰਜਕਾਲ ਦਾ ਜ਼ਿਕਰ ਕਰਦਿਆਂ ਡਾਕੂਆਂ ਖ਼ਿਲਾਫ਼ ਕੀਤੀ ਕਾਰਵਾਈ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ BJP ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ। ਦੇਖੋ ਸ਼ਿਵਰਾਜ ਸਿੰਘ ਚੌਹਾਨ ਦਾ ਪੂਰਾ ਬਿਆਨ।







