ਅਮਰਜੀਤ ਸਿੰਘ ਚਾਵਲਾ ਮਾਮਲੇ ‘ਤੇ ਵਿਰਸਾ ਸਿੰਘ ਵਲਟੋਹਾ ਦਾ ਬਿਆਨ ਸਾਹਮਣੇ ਆਇਆ ਹੈ। ਵਲਟੋਹਾ ਨੇ ਚਾਵਲਾ ਦੇ ਹੱਕ ‘ਚ ਬੋਲਦਿਆਂ ਕਿਹਾ ਕਿ ਉਹ ਜਲਦ ਹੀ ਸੁਰਖਰੂ ਹੋ ਜਾਣਗੇ। ਵਲਟੋਹਾ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਹੁਕਮਨਾਮੇ ਅੱਗੇ ਸਿਰ ਝੁਕਾਉਂਦੇ ਹਨ ਅਤੇ ਚਾਵਲਾ ਨੇ ਵੀ ਫੈਸਲੇ ਨੂੰ ਪ੍ਰਵਾਨ ਕਰਨ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਬਹਿਰੀਨ ਵਾਲੀ ਮਹਿਲਾ ਨਾਲ ਜੁੜੇ ਮਾਮਲੇ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਅਤੇ ਕਈ ਦਾਅਵੇ ਕੀਤੇ।







