ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਨਾਲ ਜੁੜਿਆ ਵੱਡਾ ਦਾਅਵਾ ਕੀਤਾ ਹੈ। ਵੜਿੰਗ ਨੇ ਇੱਕ ਕਥਿਤ ਆਡੀਓ ਅਤੇ ਹਦਾਇਤਾਂ ਵਾਲਾ ਕਥਿਤ ਨੋਟੀਫਿਕੇਸ਼ਨ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ। ਵੜਿੰਗ ਦਾ ਦਾਅਵਾ ਹੈ ਕਿ ASI ਹਰਜੀਤ ਸਿੰਘ ਦੇ ਕਤਲ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ ਅਤੇ ਉਨ੍ਹਾਂ ਨੂੰ ਸਿਵਲ ਵਰਦੀ ‘ਚ ਥਾਣੇ ਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਕਥਿਤ ਆਡੀਓ ‘ਚ OFF-DUTY ਦੌਰਾਨ ਵਰਦੀ ਨਾ ਪਾਉਣ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਗੱਲ ਕਹੀ ਗਈ ਹੈ। ਵੜਿੰਗ ਨੇ ਇਸ ਮਾਮਲੇ ਨੂੰ ਲੈ ਕੇ ਸਰਕਾਰ ‘ਤੇ ਵੀ ਸਵਾਲ ਚੁੱਕੇ ਹਨ। ਹਾਲਾਂਕਿ ਸਾਂਝੇ ਕੀਤੇ ਗਏ ਆਡੀਓ ਅਤੇ ਨੋਟੀਫਿਕੇਸ਼ਨ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।







