ਰਬੀ ਸੀਜ਼ਨ 2026-27: ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਤੋਂ DAP ਤੇ ਯੂਰੀਆ ਦੀ ਬਿਨਾਂ ਦੇਰੀ ਸਪਲਾਈ ਮੰਗੀ |

0
3
Asian Games 2026: ਗੁਲਵੀਰ ਸਿੰਘ ਨੇ ਰਚਿਆ ਇਤਿਹਾਸ, ਜਿੱਤੇ 3 ਤਗਮੇ

ਰਬੀ ਸੀਜ਼ਨ 2026-27 ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਤੋਂ 5.5 ਲੱਖ MT DAP ਅਤੇ 15 ਲੱਖ MT ਯੂਰੀਆ ਦੀ ਸਮੇਂ ਸਿਰ ਸਪਲਾਈ ਦੀ ਮੰਗ ਕੀਤੀ।ਰਬੀ ਸੀਜ਼ਨ 2026-27: ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਤੋਂ DAP ਤੇ ਯੂਰੀਆ ਦੀ ਬਿਨਾਂ ਦੇਰੀ ਸਪਲਾਈ ਮੰਗੀਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਬੀ ਸੀਜ਼ਨ 2026-27 ਦੌਰਾਨ ਫਸਲਾਂ ਦੀ ਬਿਜਾਈ ਲਈ DAP ਅਤੇ ਯੂਰੀਆ ਖਾਦ ਦੀ ਲੋੜ ਅਨੁਸਾਰ ਸਮੇਂ ਸਿਰ ਅਤੇ ਬਿਨਾਂ ਕਿਸੇ ਦੇਰੀ ਦੇ ਸਪਲਾਈ ਯਕੀਨੀ ਬਣਾਈ ਜਾਵੇ।ਨਵੀਂ ਦਿੱਲੀ ਸਥਿਤ ਰਾਸ਼ਟਰੀ ਖੇਤੀ ਵਿਗਿਆਨ ਕੰਪਲੈਕਸ ਵਿਖੇ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਕਰਵਾਏ ਗਏ ਰਬੀ ਸੀਜ਼ਨ 2026 ਸਬੰਧੀ ਰਾਸ਼ਟਰੀ ਖੇਤੀਬਾੜੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਰਬੀ ਸੀਜ਼ਨ ਦੀਆਂ ਫਸਲਾਂ, ਖਾਸ ਕਰਕੇ ਕਣਕ ਅਤੇ ਆਲੂ ਦੀ ਬਿਜਾਈ ਲਈ 5.5 ਲੱਖ ਮੀਟ੍ਰਿਕ ਟਨ DAP ਅਤੇ 15 ਲੱਖ ਮੀਟ੍ਰਿਕ ਟਨ ਯੂਰੀਆ ਦੀ ਲੋੜ ਹੁੰਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਲੋੜ ਮੁਤਾਬਕ ਇਨ੍ਹਾਂ ਖਾਦਾਂ ਦੀ ਸਪਲਾਈ ਪਹਿਲਾਂ ਹੀ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਬਿਜਾਈ ਦੇ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਪੰਜਾਬ ਦੇ ਅਨਾਜ ਉਤਪਾਦਨ ਵਿੱਚ ਵੱਡਾ ਯੋਗਦਾਨਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦਾ ਕੁੱਲ ਖੇਤੀਯੋਗ ਰਕਬਾ ਲਗਭਗ 41 ਲੱਖ ਹੈਕਟੇਅਰ ਹੈ। ਸੂਬਾ ਕੇਂਦਰੀ ਅਨਾਜ ਭੰਡਾਰ ਵਿੱਚ ਦੇਸ਼ ਦੀ ਲੋੜ ਪੂਰੀ ਕਰਨ ਲਈ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪੰਜਾਬ ਵੱਲੋਂ ਕੇਂਦਰੀ ਅਨਾਜ ਭੰਡਾਰ ਵਿੱਚ ਕਰੀਬ 40 ਫੀਸਦੀ ਕਣਕ ਅਤੇ 22 ਫੀਸਦੀ ਝੋਨੇ ਦਾ ਯੋਗਦਾਨ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਈ ਵਾਰ ਰਬੀ ਸੀਜ਼ਨ ਵਿੱਚ DAP ਅਤੇ ਯੂਰੀਆ ਦੀ ਸਮੇਂ ਸਿਰ ਸਪਲਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਲਈ ਇਸ ਵਾਰ ਖਾਦਾਂ ਦੀ ਉਪਲਬਧਤਾ ਨੂੰ ਲੈ ਕੇ ਪਹਿਲਾਂ ਤੋਂ ਹੀ ਯੋਜਨਾ ਬਣਾਉਣ ਦੀ ਲੋੜ ਹੈ।ਪੰਜਾਬ ਵਿੱਚ ਕਪਾਹ ਦੀ ਫਸਲ ’ਤੇ ਵੀ ਧਿਆਨਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸਮੇਂ ਕਪਾਹ ਦੀ ਫਸਲ ਲਈ ਜਾਣਿਆ ਜਾਂਦਾ ਸੀ, ਪਰ ਮੌਸਮੀ ਹਾਲਾਤ ਅਨੁਕੂਲ ਨਾ ਰਹਿਣ ਕਾਰਨ ਪਿਛਲੇ ਸਮੇਂ ਵਿੱਚ ਕਪਾਹ ਦੀ ਫਸਲ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਵਿੱਚ ਲਗਭਗ 80 ਹਜ਼ਾਰ ਹੈਕਟੇਅਰ ਰਕਬਾ ਕਪਾਹ ਹੇਠ ਹੈ। ਜੇਕਰ ਮੌਸਮ ਅਨੁਕੂਲ ਰਿਹਾ ਤਾਂ ਇਸ ਵਾਰ ਕਪਾਹ ਦੇ ਉਤਪਾਦਨ ਵਿੱਚ ਸੁਧਾਰ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਪਾਹ ਦੇ ਬੀਜ ’ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਇਸ ਤਹਿਤ ਲਗਭਗ 4 ਕਰੋੜ ਰੁਪਏ ਦਾ ਲਾਭ ਦਿੱਤਾ ਜਾ ਚੁੱਕਾ ਹੈ।ਤਿਲਹਨ ਅਤੇ ਦਾਲਾਂ ਦੀ ਖੇਤੀ ਨੂੰ ਉਤਸ਼ਾਹਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਆਉਣ ਵਾਲੇ ਸਮੇਂ ਵਿੱਚ ਤਿਲਹਨ ਅਤੇ ਦਾਲਾਂ ਦੀ ਖੇਤੀ ਵਿੱਚ ਆਪਣਾ ਯੋਗਦਾਨ ਵਧਾਉਣ ਲਈ ਗੰਭੀਰ ਯਤਨ ਕਰ ਰਿਹਾ ਹੈ। ਕਿਸਾਨਾਂ ਨੂੰ ਇਨ੍ਹਾਂ ਫਸਲਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 6 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ।ਪਰਾਲੀ ਪ੍ਰਬੰਧਨ ਰਾਹੀਂ 90 ਫੀਸਦੀ ਸਮੱਸਿਆ ਦਾ ਹੱਲ: ਖੁੱਡੀਆਂਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦਾ ਲਗਭਗ 90 ਫੀਸਦੀ ਹੱਲ ਪਰਾਲੀ ਪ੍ਰਬੰਧਨ ਦੀਆਂ ਵਿਧੀਆਂ ਰਾਹੀਂ ਕੀਤਾ ਜਾ ਚੁੱਕਾ ਹੈ।ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪਰਾਲੀ ਪ੍ਰਬੰਧਨ ਲਈ 150 ਕਰੋੜ ਰੁਪਏ ਦੀ ਅਗਲੀ ਕਿਸ਼ਤ ਤੁਰੰਤ ਜਾਰੀ ਕੀਤੀ ਜਾਵੇ। ਇਸ ਰਕਮ ਰਾਹੀਂ ਕਿਸਾਨਾਂ ਨੂੰ ਸਬਸਿਡੀ ਅਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾ ਕੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੋਰ ਘਟਾਉਣ ਵਿੱਚ ਮਦਦ ਮਿਲੇਗੀ।ਪ੍ਰਮਾਣਿਤ ਕਣਕ ਬੀਜ ਲਈ ਕੇਂਦਰ ਦਾ ਧੰਨਵਾਦਸ. ਖੁੱਡੀਆਂ ਨੇ ਪੰਜਾਬ ਦੇ ਕਿਸਾਨਾਂ ਨੂੰ 2,000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ’ਤੇ 2.50 ਲੱਖ ਮੀਟ੍ਰਿਕ ਟਨ ਪ੍ਰਮਾਣਿਤ ਕਣਕ ਦਾ ਬੀਜ ਉਪਲਬਧ ਕਰਵਾਉਣ ਲਈ 50 ਕਰੋੜ ਰੁਪਏ ਜਾਰੀ ਕਰਨ ’ਤੇ ਕੇਂਦਰੀ ਖੇਤੀਬਾੜੀ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਖੇਤੀ ਉੱਨਤੀ ਯੋਜਨਾ ਤਹਿਤ ਪੰਜਾਬ ਲਈ ਦੂਜੀ ਕਿਸ਼ਤ ਵਜੋਂ ਲਗਭਗ 43 ਕਰੋੜ ਰੁਪਏ ਜਾਰੀ ਕੀਤੇ ਜਾਣ ਲਈ ਵੀ ਕੇਂਦਰ ਦਾ ਧੰਨਵਾਦ ਕੀਤਾ। ਦੋ ਦਿਨਾਂ ਦੇ ਇਸ ਰਾਸ਼ਟਰੀ ਸੰਮੇਲਨ ਵਿੱਚ ਪੰਜਾਬ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਸਮੇਤ ਹੋਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।Read More

Rozana Times

LEAVE A REPLY

Please enter your comment!
Please enter your name here