ਮਾਰਚ ਦੀ ਸ਼ੁਰੂਆਤ 2 ਅਕਤੂਬਰ ਨੂੰ 9 ਵਜੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਹੋਵੇਗੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਰਚ ਦਾ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਆਮ ਲੋਕਾਂ ਵਿੱਚ ਲੈ ਕੇ ਜਾਣਾ ਅਤੇ ਤਖਤ ਸਾਹਿਬ ‘ਤੇ ਪਹੁੰਚ ਕੇ ਗੁਰੂ ਪਾਤਸ਼ਾਹ ਅੱਗੇ ਉਹਨਾਂ ਸਿੰਘਾਂ ਦੀ ਰਿਹਾਈ ਦੀ ਅਰਦਾਸ ਕਰਨਾ ਹੈ। ਕਿਉਂਕਿ ਸਰਕਾਰਾਂ ਦਾ ਵਤੀਰਾ ਬਹੁਤ ਹੀ ਅੜੀਅਲ ਬਣ ਚੁੱਕਿਆ ਹੈ। ਇਸ ਲਈ ਇਸ ਮਾਰਚ ਵਿੱਚ ਸਾਰੇ ਪੰਜਾਬੀ ਵੱਧ ਚੜ੍ਹ ਕੇ ਭਾਗ ਲੈਣ। ਮਨੁੱਖ ਹੱਕਾਂ ਦੀ ਲੜਾਈ ਲੜਨਾਂ ਪੰਜਾਬੀਆਂ ਦਾ ਇਤਿਹਾਸ ਰਿਹਾ ਹੈ। ਪ੍ਰੈਸ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।Read More







