Punjab: ਟਰੈਕਟਰ ਦੇ ਸਪੀਕਰ ਬਾਕਸ ਵਿੱਚੋਂ ਇੱਕ ਕਿਲੋ ਹੈਰੋਇਨ ਬਰਾਮਦ , 4 ਤਸਕਰ ਗ੍ਰਿਫ਼ਤਾਰ |

0
14
ਗੁਰਪ੍ਰਤਾਪ ਸਿੰਘ ਵਡਾਲਾ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਨਤਮਸਤਕ...

ਨਸ਼ਾ ਤਸਕਰਾਂ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਮੋਗਾ ਪੁਲਿਸ ਨੇ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਮੋਗਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਇੱਕ ਕਿਲੋ ਹੈਰੋਇਨ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀ.ਆਈ.ਏ. ਸਟਾਫ਼ ਮੋਗਾ ਦੀ ਟੀਮ ਨੇ ਪਹਿਲਾਂ ਤਿੰਨ ਮੁਲਜ਼ਮਾਂ ਨੂੰ ਨਵੀਂ ਦਾਣਾ ਮੰਡੀ ਤੋਂ ਟਰੈਕਟਰ ਸਮੇਤ ਕਾਬੂ ਕੀਤਾ।ਤਲਾਸ਼ੀ ਦੌਰਾਨ ਟਰੈਕਟਰ ਦੀ ਛੱਤਰੀ ‘ਤੇ ਲੱਗੇ ਸਪੀਕਰ ਬਾਕਸ ‘ਚ ਛੁਪਾ ਕੇ ਰੱਖੀ ਇੱਕ ਕਿਲੋ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮਾਮਲੇ ਦੀ ਅੱਗੇ ਜਾਂਚ ਕਰਦਿਆਂ ਚੌਥੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਅਦਾਲਤ ਨੇ ਚਾਰੋਂ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।ਐਸ.ਐਸ.ਪੀ. ਮੋਗਾ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਧਲੇਵਾ ਦਾ ਰਹਿਣ ਵਾਲਾ ਹਰਪਾਲ ਸਿੰਘ ਉਰਫ਼ ਬੱਬੂ ਆਪਣੇ ਪਿਤਾ ਜਰਨੈਲ ਸਿੰਘ, ਬਲਰਾਮ ਕੁਮਾਰ ਉਰਫ਼ ਬੱਬਲੂ ਅਤੇ ਹੀਰਾ ਲਾਲ ਉਰਫ਼ ਹੀਰਾ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੈਰੋਇਨ ਦੀ ਸਪਲਾਈ ਕਰਵਾ ਰਿਹਾ ਹੈ। ਸੂਚਨਾ ਅਨੁਸਾਰ ਤਿੰਨ ਮੁਲਜ਼ਮ ਹੈਰੋਇਨ ਦੀ ਖੇਪ ਲੈ ਕੇ ਮੋਗਾ ਸ਼ਹਿਰ ਪਹੁੰਚੇ ਸਨ ਅਤੇ ਨਵੀਂ ਦਾਣਾ ਮੰਡੀ ਵਿੱਚ ਕਿਸੇ ਵਿਅਕਤੀ ਨੂੰ ਸਪਲਾਈ ਦੇਣ ਲਈ ਇੰਤਜ਼ਾਰ ਕਰ ਰਹੇ ਸਨ।ਸੀ.ਆਈ.ਏ. ਸਟਾਫ਼ ਦੀ ਟੀਮ ਨੇ ਕਾਰਵਾਈ ਕਰਦਿਆਂ ਜਰਨੈਲ ਸਿੰਘ, ਬਲਰਾਮ ਕੁਮਾਰ ਉਰਫ਼ ਬੱਬਲੂ ਅਤੇ ਹੀਰਾ ਲਾਲ ਉਰਫ਼ ਹੀਰਾ ਨੂੰ ਸਵਰਾਜ 855 ਟਰੈਕਟਰ ਨੰਬਰ ਪੀ.ਬੀ.-31-ਜ਼ੈੱਡ-310 ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਜਦੋਂ ਟਰੈਕਟਰ ਦੀ ਤਲਾਸ਼ੀ ਲਈ ਤਾਂ ਉਸਦੀ ਛੱਤਰੀ ‘ਤੇ ਲੱਗੇ ਸਪੀਕਰ ਬਾਕਸ ‘ਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਵਿੱਚ ਰੱਖੀ ਇੱਕ ਕਿਲੋ ਹੈਰੋਇਨ ਬਰਾਮਦ ਹੋਈ।ਪੁਲਿਸ ਨੇ ਤਿੰਨਾਂ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਸਾਹਮਣੇ ਆਏ ਬੈਕਵਰਡ ਲਿੰਕ ਦੇ ਆਧਾਰ ‘ਤੇ ਪੁਲਿਸ ਨੇ ਮੁੱਖ ਸਪਲਾਇਰ ਦੱਸੇ ਜਾ ਰਹੇ ਹਰਪਾਲ ਸਿੰਘ ਉਰਫ਼ ਬੱਬੂ ਨੂੰ ਵੀ ਗ੍ਰਿਫ਼ਤਾਰ ਕਰ ਲਿਆ।ਪੁਲਿਸ ਅਨੁਸਾਰ ਹਰਪਾਲ ਸਿੰਘ ਉਰਫ਼ ਬੱਬੂ ਖ਼ਿਲਾਫ਼ ਪਹਿਲਾਂ ਵੀ ਨਸ਼ੇ ਨਾਲ ਜੁੜੇ ਕਈ ਮਾਮਲੇ ਦਰਜ ਹਨ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਹੀਰਾ ਲਾਲ ਉਰਫ਼ ਹੀਰਾ ਦੀ ਉਮਰ ਕਰੀਬ 20 ਸਾਲ ਅਤੇ ਹਰਪਾਲ ਸਿੰਘ ਉਰਫ਼ ਬੱਬੂ ਦੀ ਉਮਰ ਕਰੀਬ 28 ਸਾਲ ਦੱਸੀ ਗਈ ਹੈ।ਚਾਰੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸਨੂੰ ਮੋਗਾ ਤੋਂ ਇਲਾਵਾ ਕਿਹੜੇ ਖੇਤਰਾਂ ਵਿੱਚ ਸਪਲਾਈ ਕੀਤਾ ਜਾਣਾ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।Read More

Rozana Times

LEAVE A REPLY

Please enter your comment!
Please enter your name here