ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ |

0
11
BJP ਦਾ ਵੱਡਾ ਦਾਅ: ਦਲਿਤ ਮੋਰਚੇ ਦੀ 43 ਮੈਂਬਰੀ ਸੂਬਾ ਟੀਮ ਅਤੇ 6 ਖੇਤਰੀ ਪ੍ਰਧਾਨਾਂ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ
ਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ, ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ। ਇਸ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤੇ ਸਹੂਲਤਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਦੀ ਰਾਖੀ ਲਈ ਆਪਣਾ ਜੀਵਨ ਸਮਰਪਿਤ ਕੀਤਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਅਤੇ ਪੈਸਕੋ ਦੇ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਵੀ ਹਾਜ਼ਰ ਸਨ।Read More

Rozana Times

LEAVE A REPLY

Please enter your comment!
Please enter your name here