ਪੰਜਾਬੀ ਫ਼ਿਲਮ ਇੰਡਸਟਰੀ ਦੀ ਨਾਮੀ ਹਸਤੀ ਅਕਾਲੀ ਦਲ (wpd) ਵਿਚ ਸ਼ਾਮਲ |

0
13
ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਰਮਨਜੀਤ ਰੋਮੀ ਨੂੰ ਵੱਡੀ ਰਾਹਤ

ਪੰਜਾਬੀ ਸੰਗੀਤ ਜਗਤ ਦੀ ਜਾਣੀ-ਪਛਾਣੀ ਹਸਤੀ, ਲੇਖਕ ਅਤੇ ਗਾਇਕ ਗਿੱਲ ਰੌਂਤਾ ‘ਅਕਾਲੀ ਦਲ – ਵਾਰਿਸ ਪੰਜਾਬ ਦੇ’ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਸੀਨੀਅਰ ਆਗੂ ਅਤੇ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਮੂਲੀਅਤ ਕੀਤੀ। ਪੰਜਾਬੀ ਸੰਗੀਤ ਜਗਤ ਦੀ ਜਾਣੀ-ਪਛਾਣੀ ਹਸਤੀ, ਲੇਖਕ ਅਤੇ ਗਾਇਕ ਗਿੱਲ ਰੌਂਤਾ ‘ਅਕਾਲੀ ਦਲ – ਵਾਰਿਸ ਪੰਜਾਬ ਦੇ’ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਸੀਨੀਅਰ ਆਗੂ ਅਤੇ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਮੂਲੀਅਤ ਕੀਤੀ।ਇਸ ਮੌਕੇ ‘ਤੇ ਬੋਲਦਿਆਂ ਮਨਪ੍ਰੀਤ ਸਿੰਘ ਇਆਲੀ ਅਤੇ ਗਿੱਲ ਰੌਂਤਾ ਨੇ ਪਾਰਟੀ ਦੀਆਂ ਆਗਾਮੀ ਗਤੀਵਿਧੀਆਂ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਦੀਆਂ ਰਣਨੀਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅਲੱਗ-ਅਲੱਗ ਖੇਤਰਾਂ ਨਾਲ ਜੁੜੀਆਂ ਸ਼ਖਸੀਅਤਾਂ ਦਾ ਸੰਗਠਨ ਦੇ ਨਾਲ ਜੁੜਨਾ ਸਕਾਰਾਤਮਕ ਪਹਿਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਪੰਜਾਬੀਆਂ ਦੀਆਂ ਭਾਵਨਾਵਾਂ ਅਤੇ ਲੋਕਾਂ ਦੀਆਂ ਉਮੀਦਾਂ ਦੀ ਆਵਾਜ਼ ਨੂੰ ਮਜਬੂਤੀ ਨਾਲ ਚੁੱਕਣਾ ਹੈ। ਗਿੱਲ ਰੌਂਤਾ ਨੇ ਕਿਹਾ ਕਿ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਨੂੰ ਹਮੇਸ਼ਾ ਪਹਿਲ ਦਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਠਨ ਦੇ ਮਾਧਿਅਮ ਨਾਲ ਲੋਕਾਂ ਦੇ ਵਿਚਕਾਰ ਰਹਿ ਕੇ ਉਹਨਾਂ ਦੀ ਆਵਾਜ਼ ਚੁੱਕਣ ਦਾ ਯਤਨ ਕੀਤਾ ਜਾਵੇਗਾ।Read More

Rozana Times

LEAVE A REPLY

Please enter your comment!
Please enter your name here