ਬੇਅਦਬੀ ਖਿਲਾਫ਼ ਬਣਾਏ ਜਾਣ ਵਾਲੇ ਕਾਨੂੰਨ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਹੋਵੇਗੀ। ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਹੋਣ ਵਾਲੀ ਇਸ ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ’ਤੇ ਚਰਚਾ ਕੀਤੀ ਜਾਵੇਗੀ ਅਤੇ ਕਾਨੂੰਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਹੋਵੇਗਾ।







