ਡੀ.ਏ. (DA) ਦੇ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਵੱਲੋਂ ਮਾਣਹਾਨੀ ਨੋਟਿਸ ਜਾਰੀ ਕੀਤਾ ਗਿਆ ਹੈ। ਕੱਲ੍ਹ ਹਾਈ ਕੋਰਟ ਵਿੱਚ ਕਥਿਤ ਗਲਤ ਜਾਣਕਾਰੀ ਪੇਸ਼ ਕਰਨ ਕਾਰਨ ਇਕ ਨੋਟਿਸ ਜਾਰੀ ਕੀਤਾ ਗਿਆ ਸੀ। ਡੀ.ਏ. (DA) ਦੇ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਵੱਲੋਂ ਮਾਣਹਾਨੀ ਨੋਟਿਸ ਜਾਰੀ ਕੀਤਾ ਗਿਆ ਹੈ।ਕੱਲ੍ਹ ਹਾਈ ਕੋਰਟ ਵਿੱਚ ਕਥਿਤ ਗਲਤ ਜਾਣਕਾਰੀ ਪੇਸ਼ ਕਰਨ ਕਾਰਨ ਇਕ ਨੋਟਿਸ ਜਾਰੀ ਕੀਤਾ ਗਿਆ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ (DA) ਦੇਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸਵਾਲ ਕੀਤੇ ਗਏ।ਅਦਾਲਤ ਨੇ ਪੁੱਛਿਆ ਕਿ ਮੁੱਖ ਸਕੱਤਰ ਵਿਰੁੱਧ ਅਪਰਾਧਿਕ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ।ਮੁੱਖ ਸਕੱਤਰ ਨੂੰ ਇਸ ਦੇ ਜਵਾਬ ਵਿੱਚ ਇੱਕ ਹਲਫ਼ਨਾਮਾ ਦਾਖਲ ਕਰਨਾ ਹੋਵੇਗਾ।ਮੁੱਖ ਸਕੱਤਰ ਲਗਾਤਾਰ ਦੂਜੇ ਦਿਨ ਹਾਈ ਕੋਰਟ ਵਿੱਚ ਪੇਸ਼ ਹੋਏ।ਅਗਲੀ ਸੁਣਵਾਈ 9 ਅਕਤੂਬਰ ਲਈ ਤੈਅ ਕੀਤੀ ਗਈ ਹੈ।ਕੱਲ੍ਹ, ਮੁੱਖ ਸਕੱਤਰ ਨੇ ਇੱਕ ਹਲਫ਼ਨਾਮਾ ਦਾਖਲ ਕਰਕੇ ਦੱਸਿਆ ਸੀ ਕਿ ਡੀ.ਏ. ਦੇ ਭੁਗਤਾਨ ਸਬੰਧੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਹੋਈ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਖਲ ਕੀਤੀ ਗਈ ਹੈ।ਹਾਲਾਂਕਿ, ਜਦੋਂ ਹਾਈ ਕੋਰਟ ਦੀ ਰਜਿਸਟਰੀ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਪਤਾ ਕੀਤਾ ਤਾਂ ਸਾਹਮਣੇ ਆਇਆ ਕਿ ਸੁਪਰੀਮ ਕੋਰਟ ਵਿੱਚ ਦਾਇਰ ਪੰਜਾਬ ਸਰਕਾਰ ਦੀ ਪਟੀਸ਼ਨ ਨਾਲ ਨੱਥੀ ‘ਵਕਾਲਤਨਾਮੇ’ ਉਤੇ ਮੁੱਖ ਸਕੱਤਰ ਦੇ ਦਸਤਖਤ ਵੀ ਨਹੀਂ ਸਨ।ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਈ ਖਾਮੀਆਂ ਹਨ। ਮੁੱਖ ਸਕੱਤਰ ਹੁਣ ਇਸ ਸਬੰਧੀ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਜਵਾਬ ਦਾਖਲ ਕਰਨਗੇ।Read More







