ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ… |

0
17
ਸੂਰਜ ਦਾ ਤੁਲਾ ਰਾਸ਼ੀ ਵਿੱਚ ਪ੍ਰਵੇਸ਼... 3 ਰਾਸ਼ੀਆਂ ਨੂੰ ਰਹਿਣਾ ਪਵੇਗਾ ਸਾਵਧਾਨ

ਇਹ ਕਦਮ ਬੁਢਲਾਡਾ ਵਿਧਾਨ ਸਭਾ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਹਾਕਮਵਾਲਾ ਵੱਲੋਂ ਸਿਹਤ ਸਮੱਸਿਆਵਾਂ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਵਿੱਤੀ ਹਾਲਾਤ ਦਾ ਹਵਾਲਾ ਦੇ ਕੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੇ ਮਹੀਨੇ ਤੋਂ ਵੀ ਘੱਟ ਸਮੇਂ ਅੰਦਰ ਚੁੱਕਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੇਵਾਮੁਕਤ ਪਟਵਾਰੀ ਬਲਵਿੰਦਰ ਸਿੰਘ ਹਾਕਮਵਾਲਾ ਨੂੰ ਬੁੱਢਲਾਡਾ ਹਲਕੇ ਦਾ ਨਵਾਂ ਇੰਚਾਰਜ ਨਿਯੁਕਤ ਕਰ ਦਿੱਤਾ ਹੈ।ਇਹ ਕਦਮ ਬੁਢਲਾਡਾ ਵਿਧਾਨ ਸਭਾ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਹਾਕਮਵਾਲਾ ਵੱਲੋਂ ਸਿਹਤ ਸਮੱਸਿਆਵਾਂ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਵਿੱਤੀ ਹਾਲਾਤ ਦਾ ਹਵਾਲਾ ਦੇ ਕੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੇ ਮਹੀਨੇ ਤੋਂ ਵੀ ਘੱਟ ਸਮੇਂ ਅੰਦਰ ਚੁੱਕਿਆ ਗਿਆ ਹੈ।ਮਾਨਸਾ ਜ਼ਿਲ੍ਹੇ ਦੇ ਪਿੰਡ ਹਾਕਮਵਾਲਾ ਦੇ ਵਸਨੀਕ ਬਲਵਿੰਦਰ ਸਿੰਘ ਠੀਕ ਪੰਜ ਮਹੀਨੇ ਪਹਿਲਾਂ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ ਸਨ। ਅੱਜ ਉਹ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਸਥਿਤ ਸੁਖਬੀਰ ਬਾਦਲ ਦੀ ਰਿਹਾਇਸ਼ ’ਤੇ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਵਿੱਚ ਵਾਪਸ ਪਰਤ ਆਏ, ਜਿੱਥੇ ਉਨ੍ਹਾਂ ਨੂੰ ਤੁਰੰਤ ਬੁਢਲਾਡਾ ਹਲਕੇ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ।ਸੁਖਬੀਰ ਬਾਦਲ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ– ”ਸੇਵਾ-ਮੁਕਤ ਪਟਵਾਰੀ ਸ. ਬਲਵਿੰਦਰ ਸਿੰਘ ਨੂੰ ਬੁਢਲਾਡਾ ਹਲਕੇ ਦਾ ‘ਹਲਕਾ ਇੰਚਾਰਜ’ ਨਿਯੁਕਤ ਕਰਦਿਆਂ ਖੁਸ਼ੀ ਹੋ ਰਹੀ ਹੈ।ਪਿੰਡ ਹਕਮ ਵਾਲਾ ਦੇ ਰਹਿਣ ਵਾਲੇ ਬਲਵਿੰਦਰ ਜੀ ਨੇ ਬੁਢਲਾਡਾ ਵਿੱਚ ਕਈ ਦਹਾਕਿਆਂ ਤੱਕ ਸੇਵਾ ਕੀਤੀ ਹੈ ਅਤੇ ਹਲਕੇ ਵਿੱਚ ਉਨ੍ਹਾਂ ਦਾ ਲੋਕਾਂ ਨਾਲ ਡੂੰਘਾ ਜੁੜਾਅ ਅਤੇ ਚੰਗਾ ਅਕਸ ਹੈ।ਅੱਜ ਆਪਣੀ ਨਿਯੁਕਤੀ ਮੌਕੇ, ਨਵੇਂ ਹਲਕਾ ਇੰਚਾਰਜ ਨੇ ਭਾਜਪਾ ਨਾਲ ਜੁੜੇ 150 ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ। ਮੈਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ।Read More

Rozana Times

LEAVE A REPLY

Please enter your comment!
Please enter your name here