ਮਾਨਸਾ ਵਿੱਚ ਜੁਝਾਰ ਨਗਰ ਨੇੜੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇੱਕ ਪੁਲਿਸ ਮੁਲਾਜ਼ਮ, ਉਸ ਦੀ ਪਤਨੀ ਅਤੇ ਬੱਚਿਆਂ ‘ਤੇ ਫਾਇਰਿੰਗ ਹੋਈ ਹੈ। ਮਾਨਸਾ ਵਿੱਚ ਜੁਝਾਰ ਨਗਰ ਨੇੜੇ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇੱਕ ਪੁਲਿਸ ਮੁਲਾਜ਼ਮ, ਉਸ ਦੀ ਪਤਨੀ ਅਤੇ ਬੱਚਿਆਂ ‘ਤੇ ਫਾਇਰਿੰਗ ਹੋਈ ਹੈ। ਹਾਲਾਂਕਿ, ਇਹ ਅਜੇ ਜਾਂਚ ਦਾ ਵਿਸ਼ਾ ਹੈ ਕਿ ਉਨ੍ਹਾਂ ‘ਤੇ ਕਿਸੇ ਨੇ ਗੋਲੀਆਂ ਚਲਾਈਆਂ ਹਨ ਜਾਂ ਇਹ ਖੁਦਕੁਸ਼ੀ ਦਾ ਮਾਮਲਾ ਹੈ।ਮ੍ਰਿਤਕ ਪੁਲਿਸ ਮੁਲਾਜ਼ਮ ਮਾਨਸਾ ਦੀ ਡਿਪਟੀ ਕਮਿਸ਼ਨਰ ਦਾ ਗੰਨਮੈਨ ਸੀ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਅਤੇ ਉਸ ਦੇ ਇੱਕ ਪੁੱਤਰ ਦੀ ਮੌਤ ਹੋ ਗਈ ਹੈ, ਜਦਕਿ ਉਸ ਦੀ ਪਤਨੀ ਅਤੇ ਇੱਕ ਹੋਰ ਪੁੱਤਰ ਨੂੰ ਰੈਫਰ ਕਰ ਦਿੱਤਾ ਗਿਆ ਹੈ। ਦੋਵਾਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।Read More







