AGTF ਦੀ ਵੱਡੀ ਕਾਰਵਾਈ, ਗੈਂਗਸਟਰ ਨੈੱਟਵਰਕ ਨਾਲ ਜੁੜੇ 2 ਮੁਲਜ਼ਮ ਗ੍ਰਿਫ਼ਤਾਰ | ਪੰਜਾਬ ਖ਼ਬਰਾਂ

0
3
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ! ਗੈਂਗਸਟਰਾਂ ਦੇ 2 ਸਾਥੀ ਗ੍ਰਿਫ਼ਤਾਰ

ਨਵਾਂਸ਼ਹਿਰ ਵਿੱਚ AGTF, ਕਾਊਂਟਰ ਇੰਟੈਲੀਜੈਂਸ ਅਤੇ SBS ਨਗਰ ਪੁਲਿਸ ਦੀ ਸਾਂਝੀ ਕਾਰਵਾਈ। ਦੋ ਮੁਲਜ਼ਮ ਗ੍ਰਿਫ਼ਤਾਰ, .30 ਕੈਲੀਬਰ ਪਿਸਤੌਲ ਬਰਾਮਦ। ਅੰਮ੍ਰਿਤਸਰ ਵਿੱਚ ਵੀ 7 ਗ੍ਰਿਫ਼ਤਾਰAGTF ਦੀ ਵੱਡੀ ਕਾਰਵਾਈ, ਗੈਂਗਸਟਰ ਨੈੱਟਵਰਕ ਨਾਲ ਜੁੜੇ 2 ਮੁਲਜ਼ਮ ਗ੍ਰਿਫ਼ਤਾਰਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਕਾਊਂਟਰ ਇੰਟੈਲੀਜੈਂਸ ਅਤੇ ਐਸ.ਬੀ.ਐਸ. ਨਗਰ ਪੁਲਿਸ ਦੇ ਸਹਿਯੋਗ ਨਾਲ ਵੱਡੀ ਕਾਰਵਾਈ ਕਰਦਿਆਂ ਨਵਾਂਸ਼ਹਿਰ ਤੋਂ ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਆਧੁਨਿਕ .30 ਕੈਲੀਬਰ ਪਿਸਤੌਲ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ।ਅਦਾਲਤ ਵਿੱਚ ਪੇਸ਼ੀ ਦੌਰਾਨ ਕਤਲ ਦੀ ਸੀ ਯੋਜਨਾਮੁੱਢਲੀ ਜਾਂਚ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਦੋਸ਼ ਹੈ ਕਿ ਉਨ੍ਹਾਂ ਨੂੰ ਐਸ.ਬੀ.ਐਸ. ਨਗਰ ਵਿੱਚ ਅਦਾਲਤੀ ਪੇਸ਼ੀ ਦੌਰਾਨ ਵਿਰੋਧੀ ਗੈਂਗ ਦੇ ਇੱਕ ਮੈਂਬਰ ਦੀ ਹੱਤਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੁਲਜ਼ਮਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨਾਲ ਇੱਕ ਕਥਿਤ ਟਾਰਗੇਟਿਡ ਕਿਲਿੰਗ ਨੂੰ ਟਾਲ ਦਿੱਤਾ ਗਿਆ ਹੈ।ਲੁਧਿਆਣਾ ਵਿੱਚ ਸਰਪੰਚ ਦੇ ਕਤਲ ਨਾਲ ਵੀ ਜੁੜੇ ਤਾਰਪੁਲਿਸ ਅਨੁਸਾਰ, ਮੁਲਜ਼ਮਾਂ ਨੇ 3 ਅਕਤੂਬਰ ਨੂੰ ਲੁਧਿਆਣਾ ਵਿੱਚ ਹੋਏ ਇੱਕ ਸਰਪੰਚ ਦੇ ਕਤਲ ਵਿੱਚ ਵੀ ਕਥਿਤ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਹੈ। ਮੁੱਢਲੀ ਜਾਂਚ ਵਿੱਚ ਇਸ ਮਾਮਲੇ ਦੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਅਤੇ ਸੁਪਾਰੀ ਦੇ ਕੇ ਕਤਲ ਕਰਵਾਉਣ ਦੇ ਸ਼ੱਕੀ ਨੈੱਟਵਰਕ ਨਾਲ ਜੁੜੇ ਹੋਣ ਦੀ ਸੰਭਾਵਨਾ ਸਾਹਮਣੇ ਆਈ ਹੈ। ਪੁਲਿਸ ਹੁਣ ਮੁਲਜ਼ਮਾਂ ਦੇ ਹੋਰ ਅਪਰਾਧਿਕ ਸੰਪਰਕਾਂ, ਹਥਿਆਰਾਂ ਦੀ ਸਪਲਾਈ ਅਤੇ ਵਿਦੇਸ਼ੀ ਹੈਂਡਲਰਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 7 ਵਿਅਕਤੀ ਗ੍ਰਿਫ਼ਤਾਰਇਸ ਤੋਂ ਇੱਕ ਦਿਨ ਪਹਿਲਾਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ, ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਨਾਲ ਜੁੜੇ ਇੱਕ ਕਥਿਤ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਨਾਬਾਲਗ ਵੀ ਸ਼ਾਮਲ ਹਨ। ਪੁਲਿਸ ਮੁਤਾਬਕ, ਇਨ੍ਹਾਂ ਕਾਰਵਾਈਆਂ ਦੌਰਾਨ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲ, 29 ਕਾਰਤੂਸ ਅਤੇ ਲਗਭਗ 3.4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪਹਿਲੀ ਕਾਰਵਾਈ ਵਿੱਚ ਅਜੈ (28) ਅਤੇ ਰੌਬਿਨ ਮਸੀਹ ਉਰਫ਼ ਨੋਨੀ (22) ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੂਜੀ ਕਾਰਵਾਈ ਵਿੱਚ ਗੁਰਲਾਲ ਸਿੰਘ (20), ਰਸ਼ਪਾਲ ਸਿੰਘ (18) ਅਤੇ ਤਿੰਨ 17 ਸਾਲਾ ਨਾਬਾਲਗਾਂ ਨੂੰ ਕਾਬੂ ਕੀਤਾ ਗਿਆ।ਮਾਨਾਵਾਲਾ ਵਿੱਚ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਪਿਸਤੌਲ ਬਰਾਮਦਡੀਜੀਪੀ ਗੌਰਵ ਯਾਦਵ ਅਨੁਸਾਰ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅਪਰਾਧਿਕ ਅਨਸਰਾਂ ਤੱਕ ਨਾਜਾਇਜ਼ ਹਥਿਆਰ ਪਹੁੰਚਾਉਣ ਵਿੱਚ ਸ਼ਾਮਲ ਸਨ। ਪੁਲਿਸ ਨੇ ਇੱਕ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਮਾਨਾਵਾਲਾ ਇਲਾਕੇ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ। ਇਸ ਦੌਰਾਨ ਅਜੈ ਅਤੇ ਉਸਦੇ ਸਾਥੀ ਰੌਬਿਨ ਮਸੀਹ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਦੇ ਅਨੁਸਾਰ, ਅਜੈ ਕੋਲ ਮੌਜੂਦ ਬੈਗ ਦੀ ਤਲਾਸ਼ੀ ਦੌਰਾਨ ਲਗਭਗ 3.4 ਕਿਲੋਗ੍ਰਾਮ ਹੈਰੋਇਨ ਅਤੇ 19 ਕਾਰਤੂਸਾਂ ਸਮੇਤ ਇੱਕ .30 ਬੋਰ ਪਿਸਤੌਲ ਬਰਾਮਦ ਹੋਇਆ। ਪੰਜਾਬ ਪੁਲਿਸ ਵੱਲੋਂ ਦੋਵਾਂ ਮਾਮਲਿਆਂ ਦੀ ਅਗਲੇਰੀ ਜਾਂਚ ਜਾਰੀ ਹੈ। ਜਾਂਚ ਦਾ ਮੁੱਖ ਮਕਸਦ ਕਥਿਤ ਗੈਂਗਸਟਰ ਨੈੱਟਵਰਕ, ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਦੀ ਸਪਲਾਈ ਅਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕਾਂ ਦਾ ਪਤਾ ਲਗਾਉਣਾ ਹੈ।Read More

Rozana Times

LEAVE A REPLY

Please enter your comment!
Please enter your name here