ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲੁਧਿਆਣਾ ਦੇ ਕਿਲ੍ਹਾ ਮੁਹੱਲਾ, ਸ਼ਿਵਪੁਰੀ ਰੋਡ ਸਥਿਤ ਭਗਵਾਨ ਵਾਲਮੀਕਿ ਜੀ ਮੰਦਰ ਵਿਖੇ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪਵਿੱਤਰ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਕੀਤਾ। ਇਹ ਸਮਾਗਮ ਭਗਵਾਨ ਵਾਲਮੀਕਿ ਆਦਿ ਧਰਮ ਸਮਾਜ ਅਤੇ ਬਾਬਾ ਸਾਹਿਬ ਦਲਿਤ ਫੋਰਸ ਪੰਜਾਬ ਵੱਲੋਂ ਕਰਵਾਇਆ ਗਿਆ।ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸਮੂਹ ਸੰਗਤ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ। ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਗੁਰਦੇਵ ਦੇਬੀ, ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।ਭਗਵਾਨ ਵਾਲਮੀਕਿ ਜੀ ਦੇ ਵਿਚਾਰਾਂ ਨੂੰ ਜੀਵਨ ਵਿੱਚ ਅਪਣਾਉਣ ਦੀ ਲੋੜਸ੍ਰੀ ਅਜੈਪਾਲ ਦਿਸ਼ਾਵਰ ਅਤੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਿਰਫ਼ ਇੱਕ ਮਹਾਪੁਰਸ਼ ਨੂੰ ਯਾਦ ਕਰਨ ਦਾ ਦਿਨ ਨਹੀਂ, ਸਗੋਂ ਉਨ੍ਹਾਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਮੌਕਾ ਹੈ।ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਮਨੁੱਖ ਆਪਣੇ ਜਨਮ ਨਾਲ ਨਹੀਂ, ਬਲਕਿ ਆਪਣੇ ਕਰਮਾਂ ਨਾਲ ਮਹਾਨ ਬਣਦਾ ਹੈ। ਉਨ੍ਹਾਂ ਦੇ ਵਿਚਾਰ ਸਮਾਜਿਕ ਨਿਆਂ, ਬਰਾਬਰੀ ਅਤੇ ਮਨੁੱਖੀ ਸਨਮਾਨ ਦੀ ਮਜ਼ਬੂਤ ਨੀਂਹ ਹਨ।ਪੰਜਾਬ ਨੂੰ ਗੁਰੂਆਂ-ਪੀਰਾਂ ਦੀ ਧਰਤੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਸਦੀਆਂ ਤੋਂ ਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਵਾਲਮੀਕਿ ਸਮਾਜ ਦਾ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਜੀਵਨ ਵਿੱਚ ਅਹਿਮ ਯੋਗਦਾਨ ਹੈ। ਖੇਤਾਂ ਤੋਂ ਲੈ ਕੇ ਸ਼ਹਿਰਾਂ ਦੀ ਸਫ਼ਾਈ ਤੱਕ ਅਤੇ ਸਰਹੱਦਾਂ ਦੀ ਰਾਖੀ ਤੋਂ ਲੈ ਕੇ ਸਮਾਜ ਸੇਵਾ ਤੱਕ, ਇਸ ਸਮਾਜ ਨੇ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਹੱਥਾਂ ਨੇ ਸਾਡੇ ਸ਼ਹਿਰਾਂ ਨੂੰ ਸਾਫ਼-ਸੁਥਰਾ ਰੱਖਣ ਵਿੱਚ ਯੋਗਦਾਨ ਪਾਇਆ ਹੈ, ਉਨ੍ਹਾਂ ਦਾ ਸਨਮਾਨ ਕਰਨਾ ਸਾਡਾ ਫ਼ਰਜ਼ ਹੈ, ਕੋਈ ਅਹਿਸਾਨ ਨਹੀਂ।’ਸਬਕਾ ਸਾਥ, ਸਬਕਾ ਵਿਕਾਸ’ ਤਹਿਤ ਹਰ ਵਰਗ ਤੱਕ ਪਹੁੰਚੇ ਵਿਕਾਸਭਾਜਪਾ ਦੇ ਨਾਅਰੇ ‘ਸਬਕਾ ਸਾਥ, ਸਬਕਾ ਵਿਕਾਸ’ ਦਾ ਜ਼ਿਕਰ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਵਿਕਾਸ ਦਾ ਅਸਲ ਮਕਸਦ ਉਦੋਂ ਪੂਰਾ ਹੁੰਦਾ ਹੈ, ਜਦੋਂ ਇਸ ਦਾ ਲਾਭ ਸਮਾਜ ਦੀ ਆਖ਼ਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਦਾ ਹੈ।ਉਨ੍ਹਾਂ ਕਿਹਾ ਕਿ ਸਿੱਖਿਆ, ਰੁਜ਼ਗਾਰ, ਸਿਹਤ ਸਹੂਲਤਾਂ ਅਤੇ ਸਨਮਾਨਜਨਕ ਜੀਵਨ ਹਰ ਪਰਿਵਾਰ ਦਾ ਹੱਕ ਹਨ। ਜਦੋਂ ਤੱਕ ਹਰ ਬੱਚੇ ਦੇ ਹੱਥ ਵਿੱਚ ਕਿਤਾਬ ਨਹੀਂ ਪਹੁੰਚਦੀ, ਉਦੋਂ ਤੱਕ ਸਮਾਜ ਨੂੰ ਅੱਗੇ ਲਿਜਾਣ ਲਈ ਯਤਨ ਜਾਰੀ ਰਹਿਣੇ ਚਾਹੀਦੇ ਹਨ।ਉਨ੍ਹਾਂ ਸਮਾਜ ਨੂੰ ਵੰਡਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮਾਜ ਨੂੰ ਜੋੜਨ ਦਾ ਸੰਦੇਸ਼ ਦਿੱਤਾ ਸੀ, ਨਾ ਕਿ ਵੰਡਣ ਦਾ। ਸਾਰਿਆਂ ਨੂੰ ਭੇਦਭਾਵ ਦੀਆਂ ਦੀਵਾਰਾਂ ਢਾਹ ਕੇ ਬਰਾਬਰੀ, ਸੁਰੱਖਿਆ ਅਤੇ ਖ਼ੁਸ਼ਹਾਲੀ ਵਾਲੇ ਪੰਜਾਬ ਦੀ ਸਿਰਜਣਾ ਲਈ ਯਤਨ ਕਰਨੇ ਚਾਹੀਦੇ ਹਨ।ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦਾ ਸੱਦਾਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ੇ ਸੂਬੇ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਅਨੁਸਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਸਮੇਂ ਦੀ ਵੱਡੀ ਲੋੜ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਜਪਾ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।ਸਮਾਗਮ ਦੌਰਾਨ ਭਗਵਾਨ ਵਾਲਮੀਕਿ ਜੀ ਦੇ ਵਿਚਾਰਾਂ ਨੂੰ ਅਪਣਾਉਣ, ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰਨ, ਆਪਸੀ ਭਾਈਚਾਰਾ ਕਾਇਮ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸੰਦੇਸ਼ ਦਿੱਤਾ ਗਿਆ।







