ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦਾ ਭਰਾ ਕਾਰਜ ਸਿੰਘ ਬਲਾਕ ਸੰਮਤੀ ਮੈਂਬਰ ਹੈ ਅਤੇ ਉਸ ਦੀ ਮਾਤਾ ਪਿੰਡ ਦੀ ‘ਆਪ’ ਸਰਪੰਚ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਪੈਂਦੇ ਥਾਣਾ ਚਾਟੀਵਿੰਡ ਦੇ ਪਿੰਡ ਝੀਤੇ ਕਲਾਂ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਕਾਰਜ ਸਿੰਘ ਦੇ ਭਰਾ ਤੀਰਥ ਸਿੰਘ ਦੀ ਗੁਰਦੁਆਰਾ ਸਾਹਿਬ ਨੇੜੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ।ਇਸ ਹਮਲੇ ਦੌਰਾਨ ਉਸ ਦਾ ਦੋਸਤ ਰਣਜੀਤ ਸਿੰਘ ਵੀ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਅਨੁਸਾਰ ਇਹ ਵਾਰਦਾਤ ਸੋਮਵਾਰ ਰਾਤ ਉਸ ਸਮੇਂ ਵਾਪਰੀ ਜਦੋਂ ਤੀਰਥ ਸਿੰਘ ਅਤੇ ਉਸ ਦਾ ਦੋਸਤ ਰਣਜੀਤ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ। ਧਾਰਮਿਕ ਅਸਥਾਨ ਨੇੜੇ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਤੀਰਥ ਸਿੰਘ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਜ਼ਖ਼ਮੀ ਰਣਜੀਤ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦਾ ਭਰਾ ਕਾਰਜ ਸਿੰਘ ਬਲਾਕ ਸੰਮਤੀ ਮੈਂਬਰ ਹੈ ਅਤੇ ਉਸ ਦੀ ਮਾਤਾ ਪਿੰਡ ਦੀ ‘ਆਪ’ ਸਰਪੰਚ ਹੈ। ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।Read More







