Punjab Election: ਪੰਜਾਬ ‘ਚ ਚੋਣਾਂ ਦੀ ਤਰੀਕ ਬਾਰੇ ਵੱਡੀ ਅਪਡੇਟ…! |

0
3
Screenshot

ਚੋਣ ਕਮਿਸ਼ਨ ਦੀ ਮੌਜੂਦਾ ਸਰਗਰਮੀ ਕੁਝ ਹੋਰ ਹੀ ਇਸ਼ਾਰਾ ਕਰ ਰਹੀ ਹੈ। ਤਿਆਰੀਆਂ ਸਬੰਧੀ ਮੌਜੂਦਾ ਹਾਲਾਤ ਦੱਸ ਰਹੇ ਹਨ ਕਿ ਇਸ ਵਾਰ ਚੋਣ ਜ਼ਾਬਤਾ ਜਨਵਰੀ ਦੇ ਦੂਜੇ ਹਫ਼ਤੇ ਲੱਗਣ ਦੇ ਆਸਾਰ ਹਨ। ਹਾਲਾਂਕਿ ਪਿਛਲੀਆਂ ਚੋਣਾਂ ’ਚ ਚੋਣ ਜ਼ਾਬਤਾ ਦਸੰਬਰ ਦੇ ਅਖ਼ੀਰ ’ਚ ਵੀ ਲੱਗਦਾ ਰਿਹਾ ਹੈ। ਸੂਬੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ 12 ਨਵੰਬਰ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਬਾਰੇ ਸਿਆਸੀ ਸਰਗਰਮੀਆਂ ਇਕਦਮ ਤੇਜ਼ ਹੋ ਗਈਆਂ ਹਨ। ਉਧਰ, ਚੋਣ ਕਮਿਸ਼ਨ ਵੀ ਤਿਆਰੀਆਂ ਵਿਚ ਜੁਟਿਆ ਹੋਇਆ ਹੈ। ਸਿਆਸੀ ਧਿਰਾਂ ਦਾਅਵਾ ਕਰ ਰਹੀਆਂ ਹਨ ਕਿ ਚੋਣਾਂ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਵਿਧਾਨ ਸਭਾ ਚੋਣਾਂ ਦੀ ਅਗਾਊਂ ਤਿਆਰੀ ਦੇ ਸਬੰਧ ’ਚ 27-28 ਅਕਤੂਬਰ ਨੂੰ ਚੋਣ ਕਮਿਸ਼ਨ ਦੇ ਵਫ਼ਦ ਨੇ ਸਮੀਖਿਆ ਵੀ ਕੀਤੀ ਹੈ।ਕੱਲ੍ਹ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਚੋਣ ਜ਼ਾਬਤਾ ਲਾਉਣ ਲਈ ਚੋਣ ਕਮਿਸ਼ਨ ਕੋਲ ਸਿਫਾਰਸ਼ ਕਰਨ ਦੀ ਅਪੀਲ ਕੀਤੀ ਹੈ।ਹਾਲਾਂਕਿ ਚੋਣ ਕਮਿਸ਼ਨ ਦੀ ਮੌਜੂਦਾ ਸਰਗਰਮੀ ਕੁਝ ਹੋਰ ਹੀ ਇਸ਼ਾਰਾ ਕਰ ਰਹੀ ਹੈ। ਤਿਆਰੀਆਂ ਸਬੰਧੀ ਮੌਜੂਦਾ ਹਾਲਾਤ ਦੱਸ ਰਹੇ ਹਨ ਕਿ ਇਸ ਵਾਰ ਚੋਣ ਜ਼ਾਬਤਾ ਜਨਵਰੀ ਦੇ ਦੂਜੇ ਹਫ਼ਤੇ ਲੱਗਣ ਦੇ ਆਸਾਰ ਹਨ। ਹਾਲਾਂਕਿ ਪਿਛਲੀਆਂ ਚੋਣਾਂ ’ਚ ਚੋਣ ਜ਼ਾਬਤਾ ਦਸੰਬਰ ਦੇ ਅਖ਼ੀਰ ’ਚ ਵੀ ਲੱਗਦਾ ਰਿਹਾ ਹੈ। ਸੂਬੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ 12 ਨਵੰਬਰ ਤੋਂ ਸਪੈਸ਼ਲ ਸਮਰੀ ਰਿਵੀਜ਼ਨ (SSR) ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। 12 ਨਵੰਬਰ ਨੂੰ ਖਰੜਾ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਦੇਣ ਦੀ ਪ੍ਰਕਿਰਿਆ ਚੱਲੇਗੀ। ਚੋਣ ਕਮਿਸ਼ਨ ਅਨੁਸਾਰ ਇਸ ਇਕ ਮਹੀਨੇ ਦੌਰਾਨ ਵੋਟਾਂ ਕੱਟਣ ਤੇ ਬਣਾਉਣ ਦਾ ਕੰਮ ਚੱਲੇਗਾ। 1 ਜਨਵਰੀ 2027 ਨੂੰ 18 ਸਾਲ ਪੂਰੇ ਕਰਨ ਵਾਲੇ ਨੌਜਵਾਨ ਨਵੀਂ ਵੋਟ ਬਣਵਾ ਸਕਣਗੇ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਹੋਵੇਗੀ। ਸੂਤਰਾਂ ਮੁਤਾਬਕ ਉਸ ਮਗਰੋਂ ਹੀ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਸਕਦਾ ਹੈ।ਸੂਬੇ ’ਚ ਵਿਧਾਨ ਸਭਾ ਚੋਣਾਂ ਲਈ ਫਰਵਰੀ ਦਾ ਮਹੀਨਾ ਹਰ ਪੱਖ ਤੋਂ ਢੁਕਵਾਂ ਮੰਨਿਆ ਜਾ ਰਿਹਾ ਹੈ ਕਿਉਂਕਿ ਉਸ ਸਮੇਂ ਕੋਈ ਵੀ ਪ੍ਰੀਖਿਆ ਨਹੀਂ ਹੁੰਦੀ। ਪੰਜਾਬ ਚੋਣਾਂ ਦੇ ਇਤਿਹਾਸ ਉਤੇ ਨਜ਼ਰ ਮਾਰੀਏ ਤਾਂ 2012 ਦੀਆਂ ਅਸੈਂਬਲੀ ਚੋਣਾਂ ਨੂੰ ਛੱਡ ਕੇ ਸਾਲ 1992 ਤੋਂ ਹੁਣ ਤੱਕ ਵਿਧਾਨ ਸਭਾ ਚੋਣਾਂ ਫਰਵਰੀ ਮਹੀਨੇ ਵਿਚ ਹੀ ਹੋਈਆਂ ਹਨ।ਪਿਛਲੀ ਵਾਰ ਚੋਣ ਜ਼ਾਬਤਾ 8 ਜਨਵਰੀ 2022 ਨੂੰ ਲੱਗਿਆ ਸੀ ਅਤੇ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਸੂਬੇ ’ਚ 117 ਵਿਧਾਨ ਸਭਾ ਹਲਕਿਆਂ ’ਚ ਇੱਕ ਗੇੜ ਵਿਚ ਹੀ ਚੋਣ ਕਰਵਾਈ ਜਾਂਦੀ ਹੈRead More

Rozana Times

LEAVE A REPLY

Please enter your comment!
Please enter your name here