Punjab Elections: ਆਪ ਵੱਲੋਂ ਪੰਜਾਬ ਚੋਣਾਂ ਲਈ ਪਹਿਲੀ ਲਿਸਟ; 15 ਉਮੀਦਵਾਰਾਂ ਦੇ ਨਾਮ ਤੈਅ? |

0
3
AAP First Candidates List

ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕਰੇਗੀ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਪਾਰਟੀ ਦੀ ਹਾਈਕਮਾਨ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤਾ ਹੈ।

Punjab 2027 Assembly Elections- ਆਮ ਆਦਮੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕਰੇਗੀ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿੱਚ ਪਾਰਟੀ ਦੀ ਹਾਈਕਮਾਨ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀਤਾ ਹੈ।ਮਾਨ ਨੇ ਕਿਹਾ, “ਅੱਜ ਉਮੀਦਵਾਰਾਂ ਅਤੇ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਇੱਕ ਮੀਟਿੰਗ ਹੋਈ। ਕੱਲ੍ਹ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਇੱਕ ਹੋਰ ਮੀਟਿੰਗ ਹੋਵੇਗੀ।ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਫਾਇਨਲ ਹੋ ਗਈ ਹੈ। ਸੂਤਰਾਂ ਮੁਤਾਬਕ ਲਿਸਟ ਵਿਚ 15 ਤੋਂ 20 ਨਾਵਾਂ ਉਤੇ ਮੋਹਰ ਲੱਗ ਗਈ ਹੈ।ਆਪ ਵੱਲੋਂ ਕੱਲ੍ਹ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ। ਅੱਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਦਿੱਲੀ ਵਿਚ ਹੋਈ ਮੀਟਿੰਗ ਵਿਚ ਲਿਸਟ ਬਾਰੇ ਫਾਇਨਲ ਹੋ ਗਿਆ ਹੈ।ਆਮ ਆਦਮੀ ਪਾਰਟੀ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਅੱਜ ਮੀਟਿੰਗ ਵਿਚ ਵਿਧਾਨ ਸਭਾ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਗਈ।ਇਨ੍ਹਾਂ ਨਾਵਾਂ ‘ਤੇ ਕੱਲ੍ਹ 31 ਅਕਤੂਬਰ ਨੂੰ ਹੋਣ ਵਾਲੀ ਪੀ.ਏ.ਸੀ. (PAC) ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕੀਤੀ ਜਾਵੇਗੀ।Read More

Rozana Times

LEAVE A REPLY

Please enter your comment!
Please enter your name here