ਜਿੱਥੇ ਕਾਂਗਰਸ ਹਾਰਦੀ ਹੈ, ਉੱਥੇ ਈਵੀਐਮ ਅਤੇ ਵੋਟ ਚੋਰੀ ਦਾ ਰੌਲਾ ਪਾਉਣ ਲੱਗ ਜਾਂਦੀ ਹੈ: ਕੇਵਲ ਸਿੰਘ ਢਿੱਲੋਂ |

0
3
ਗੋਇਲ ਵੱਲੋਂ ਤਿੰਨ ਪਿੰਡਾਂ ਦੇ 1027 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ

ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੀ ਸਹਿ-ਇੰਚਾਰਜ ਅਲਕਾ ਗੁਰਜਰ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਜਨਰਲ ਸਕੱਤਰ ਜੀਵਨ ਗਰਗ ਅਤੇ ਜਨਰਲ ਸਕੱਤਰ ਰਾਜੇਸ਼ ਬਾਘਾ ਵੀ ਹਾਜ਼ਰ ਸਨ।ਢਿੱਲੋਂ ਨੇ ਕਿਹਾ ਕਿ ਕਾਂਗਰਸ ਦੋਹਰੇ ਮਾਪਦੰਡ ਅਪਣਾਉਂਦੀ ਹੈ। ਜਿਸ ਸੂਬੇ ਵਿੱਚ ਕਾਂਗਰਸ ਜਿੱਤ ਜਾਂਦੀ ਹੈ, ਉੱਥੇ ਲੋਕਤੰਤਰ ਅਤੇ ਈਵੀਐਮ ਸਭ ਕੁਝ ਠੀਕ ਹੁੰਦਾ ਹੈ, ਪਰ ਜਿੱਥੇ ਹਾਰ ਜਾਂਦੀ ਹੈ, ਉੱਥੇ ਇਸ ਦੇ ਆਗੂ ਈਵੀਐਮ ਅਤੇ ਵੋਟ ਚੋਰੀ ਦਾ ਰੌਲਾ ਪਾਉਣ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਦੇ ਫੈਸਲੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਜਨਤਾ ਦੇ ਫੈਸਲੇ ਨੂੰ ਵੋਟ ਚੋਰੀ ਕਹਿਣਾ ਲੋਕਤੰਤਰ ਅਤੇ ਵੋਟਰਾਂ ਦੇ ਫੈਸਲੇ ਦਾ ਅਪਮਾਨ ਹੈ। ਹਾਰ ਦਾ ਠੀਕਰਾ ਈਵੀਐਮ ਸਿਰ ਭੰਨਣ ਨਾਲ ਜਨਤਾ ਦਾ ਭਰੋਸਾ ਨਹੀਂ ਜਿੱਤਿਆ ਜਾ ਸਕਦਾ।ਉਨ੍ਹਾਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਦਾ ਮਕਸਦ ਵੋਟਰ ਸੂਚੀਆਂ ਨੂੰ ਅਪਡੇਟ ਕਰਨਾ ਹੈ। ਇਸ ਪ੍ਰਕਿਰਿਆ ਦੌਰਾਨ ਡੁਪਲੀਕੇਟ ਵੋਟਾਂ, ਮ੍ਰਿਤਕ ਵਿਅਕਤੀਆਂ ਅਤੇ ਪਤੇ ’ਤੇ ਨਾ ਮਿਲਣ ਵਾਲੇ ਵੋਟਰਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਯੋਗ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਸਿਆਸੀ ਤੌਰ ’ਤੇ ਚਮਕਾਉਣ ਲਈ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਐਸਆਈਆਰ ਦੇ ਮੁੱਦੇ ਨੂੰ ਬੇਵਜ੍ਹਾ ਉਛਾਲ ਰਹੀਆਂ ਹਨ।ਢਿੱਲੋਂ ਨੇ ਕਿਹਾ ਕਿ ਭਾਜਪਾ ਦੇ ਆਗੂ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਪਿਛਲੇ ਤਿੰਨ ਮਹੀਨਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਆਏ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੋ ਵਾਰ ਪੰਜਾਬ ਪਹੁੰਚੇ ਅਤੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਤੀਜੀ ਵਾਰ ਪੰਜਾਬ ਦੀ ਧਰਤੀ ’ਤੇ ਲੋਕਾਂ ਵਿਚਕਾਰ ਪਹੁੰਚੇ ਹਨ। ਇਹ ਦਰਸਾਉਂਦਾ ਹੈ ਕਿ ਭਾਜਪਾ ਦੇ ਆਗੂ ਪੰਜਾਬ ਅਤੇ ਇੱਥੋਂ ਦੇ ਲੋਕਾਂ ਨਾਲ ਜੁੜੇ ਹੋਏ ਹਨ।ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ ਅਤੇ ਕਰਨਾਟਕ ਵਿੱਚ ਹੋਈਆਂ ਵਿਧਾਨ ਪਰਿਸ਼ਦ (ਐਮਐਲਸੀ) ਚੋਣਾਂ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਹ ਚੋਣਾਂ ਬੈਲਟ ਪੇਪਰ ਰਾਹੀਂ ਹੋਈਆਂ ਸਨ। ਕਰਨਾਟਕ ਵਿੱਚ ਤਾਂ ਕਾਂਗਰਸ ਦੀ ਆਪਣੀ ਸਰਕਾਰ ਹੈ। ਹੁਣ ਕਾਂਗਰਸ ਦੱਸੇ ਕਿ ਇਨ੍ਹਾਂ ਚੋਣਾਂ ਵਿੱਚ ਈਵੀਐਮ ਜਾਂ ਐਸਆਈਆਰ ਕਿੱਥੇ ਸਨ?ਪੰਜਾਬ ਵਿੱਚ ‘ਆਪ’ ਸਰਕਾਰ ਨੇ ਲੋਕਤੰਤਰ ਦਾ ਕਤਲ ਕੀਤਾਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਵੋਟ ਚੋਰੀ ਦੇ ਮੁੱਦੇ ’ਤੇ ਬਿਆਨਬਾਜ਼ੀ ਕਰ ਰਹੇ ਹਨ, ਪਰ ਪੰਜਾਬ ਵਿੱਚ ਉਨ੍ਹਾਂ ਦੀ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਤੰਤਰ ਨਾਲ ਹੋਈਆਂ ਕਥਿਤ ਧਾਂਦਲੀਆਂ ’ਤੇ ਉਹ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਖੋਹਣ, ਪਾੜਨ, ਉਮੀਦਵਾਰਾਂ ਨੂੰ ਧਮਕਾਉਣ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨ ਵਰਗੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਹ ਘਟਨਾਵਾਂ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪਟਿਆਲਾ, ਮੋਗਾ ਅਤੇ ਬਾਘਾ ਪੁਰਾਣਾ ਵਿੱਚ ਸੁਪਰੀਮ ਕੋਰਟ ਵੱਲੋਂ ਮੁੜ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਵੀ ਗੰਭੀਰਤਾ ਨਾਲ ਦੇਖਣ ਦੀ ਲੋੜ ਹੈ। ਜੇਕਰ ਦਿੱਲੀ ਵਿੱਚ ਵੋਟ ਚੋਰੀ ਦੇ ਮੁੱਦੇ ’ਤੇ ਰੌਲਾ ਪਾਇਆ ਜਾ ਰਿਹਾ ਹੈ ਤਾਂ ਪੰਜਾਬ ਵਿੱਚ ਚੋਣਾਂ ਦੌਰਾਨ ਹੋਈਆਂ ਕਥਿਤ ਧਾਂਦਲੀਆਂ ਬਾਰੇ ਕੇਜਰੀਵਾਲ ਜਵਾਬ ਕਿਉਂ ਨਹੀਂ ਦਿੰਦੇ?ਢਿੱਲੋਂ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ, ਕਤਲਾਂ, ਫਿਰੌਤੀਆਂ ਅਤੇ ਅਪਰਾਧਿਕ ਘਟਨਾਵਾਂ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਸਮੇਤ ਅਜਿਹੇ ਗੰਭੀਰ ਮਾਮਲਿਆਂ ’ਤੇ ਵੀ ਕੇਜਰੀਵਾਲ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਅਜਿਹੀ ਸਰਕਾਰ ਦੀ ਲੋੜ ਹੈ ਜੋ ਲੋਕਾਂ ਦੀ ਸੁਰੱਖਿਆ, ਨੌਜਵਾਨਾਂ ਦੇ ਭਵਿੱਖ, ਨਸ਼ਾ ਮੁਕਤੀ ਅਤੇ ਸੂਬੇ ਦੇ ਵਿਕਾਸ ਨੂੰ ਪਹਿਲ ਦੇਵੇ। ਪੰਜਾਬ ਦੇ ਮਹਾਨ ਇਤਿਹਾਸ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਵਿਰਾਸਤ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਨ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਨੂੰ ਮੁੜ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਪਵੇਗਾ।ਪੰਜਾਬ ਦੇ ਮੱਥੇ ’ਤੇ ਕਲੰਕ ਹਨ ਭਗਵੰਤ ਮਾਨ: ਸੁਨੀਲ ਜਾਖੜ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮੌਕੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੱਥੇ ’ਤੇ ਕਲੰਕ ਹਨ। ਉਹ ਸਿਰਫ਼ ਨਾਮ ਦੇ ਮੁੱਖ ਮੰਤਰੀ ਹਨ। ਉਨ੍ਹਾਂ ਨੇ ਆਪਣੀ ਪੱਗ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਕਦਮਾਂ ਵਿੱਚ ਰੱਖ ਦਿੱਤੀ ਹੈ। ਪੰਜਾਬ ਦੇ ਫੈਸਲੇ ਭਗਵੰਤ ਮਾਨ ਨਹੀਂ, ਸਗੋਂ ਦਿੱਲੀ ਤੋਂ ਨਕਾਰੇ ਹੋਏ ਲੁਟੇਰੇ ਲੈ ਰਹੇ ਹਨ।ਵਿਰੋਧੀ ਪਾਰਟੀਆਂ ਨੇ ਲੋਕਤੰਤਰ ਨੂੰ ਖ਼ਤਰੇ ਵਿੱਚ ਪਾਇਆ: ਮਹਾਰਾਣੀ ਪ੍ਰਨੀਤ ਕੌਰਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਐਸਆਈਆਰ ’ਤੇ ਸਵਾਲ ਉਠਾ ਕੇ ਉਨ੍ਹਾਂ ਨੇ ਦੇਸ਼ ਦੀ ਅਸਮਿਤਾ ’ਤੇ ਹਮਲਾ ਕੀਤਾ ਹੈ। ਚੋਣ ਕਮਿਸ਼ਨ ਦੇਸ਼ ਦੀ ਇੱਕ ਸੰਵਿਧਾਨਕ ਸੰਸਥਾ ਹੈ। ਵਿਰੋਧੀ ਪਾਰਟੀਆਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਹੈ। ਇਸੇ ਲਈ ਉਹ ਦੇਸ਼ ਦੀ ਹਰ ਸੰਵਿਧਾਨਕ ਸੰਸਥਾ ’ਤੇ ਸਵਾਲ ਉਠਾ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

Rozana Times

LEAVE A REPLY

Please enter your comment!
Please enter your name here