Aam Aadmi Party candidates first list:ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸ਼ਾਮਲ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੁੱਦਿਆਂ ਅਤੇ ਉਮੀਦਵਾਰਾਂ ਬਾਰੇ ਚਰਚਾ ਹੋਈ ਹੈ। ਮੁੱਖ ਮੰਤਰੀ ਮਾਨ ਕਈ ਵਿਧਾਨ ਸਭਾ ਹਲਕਿਆਂ ਵਿਚ ਲੋਕ ਮਿਲਣੀ ਪ੍ਰੋਗਰਾਮ ਕਰਕੇ ਸੰਭਾਵੀ ਉਮੀਦਵਾਰਾਂ ਬਾਰੇ ਪਹਿਲਾਂ ਹੀ ਇਸ਼ਾਰਾ ਕਰ ਚੁੱਕੇ ਹਨ।ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਮਾਨ ਅੱਜ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰਨਗੇ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸ਼ਾਮਲ ਹੋਏ ਸਨ।ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿਚ 117 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੀ ਸੂਚੀ ਉਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਮੀਟਿੰਗ ਉਪਰੰਤ ਦੱਸਿਆ ਕਿ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਸ਼ਨੀਵਾਰ ਨੂੰ ਜਾਰੀ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੁੱਦਿਆਂ ਅਤੇ ਉਮੀਦਵਾਰਾਂ ਬਾਰੇ ਚਰਚਾ ਹੋਈ ਹੈ। ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਭਲਕੇ ਮੀਟਿੰਗ ਹੋਵੇਗੀ ਜਿਸ ਵਿੱਚ ਸੂਚੀ ਨੂੰ ਅੰਤਿਮ ਰੂਪ ਦੇਣ ਮਗਰੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਕਈ ਗੇੜਾਂ ਵਿਚ ਟਿਕਟਾਂ ਦਾ ਐਲਾਨ ਕਰੇਗੀ। ਸੂਤਰਾਂ ਮੁਤਾਬਕ ਪਾਰਟੀ ਨੇ ਮੀਟਿੰਗ ’ਚ ਕਰੀਬ 15 ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਛੋਹ ਦਿੱਤੀ ਹੈ। ਮੁਢਲੀ ਚਰਚਾ ਵਿਚ ਦੋ ਵਾਰ ਚੋਣਾਂ ਜਿੱਤਣ ਵਾਲਿਆਂ ਉਤੇ ਫੋਕਸ ਕੀਤਾ ਗਿਆ ਜਿਨ੍ਹਾਂ ਨੂੰ ਤੀਜੀ ਵਾਰ ਉਮੀਦਵਾਰ ਬਣਾਇਆ ਜਾਣਾ ਹੈ।ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਆਖ਼ਰੀ ਪ੍ਰਕਾਸ਼ਨਾ 4 ਜਨਵਰੀ ਨੂੰ ਕੀਤੀ ਜਾਣੀ ਹੈ। ਮੁੱਖ ਮੰਤਰੀ ਮਾਨ ਕਈ ਵਿਧਾਨ ਸਭਾ ਹਲਕਿਆਂ ਵਿਚ ਲੋਕ ਮਿਲਣੀ ਪ੍ਰੋਗਰਾਮ ਕਰਕੇ ਸੰਭਾਵੀ ਉਮੀਦਵਾਰਾਂ ਬਾਰੇ ਪਹਿਲਾਂ ਹੀ ਇਸ਼ਾਰਾ ਕਰ ਚੁੱਕੇ ਹਨ। ਪਾਰਟੀ ਨੇ ਕਈ ਨਵੇਂ ਹਲਕਾ ਇੰਚਾਰਜ ਲਗਾਏ ਹਨ, ਜਿਨ੍ਹਾਂ ’ਚੋਂ ਇੱਕ ਦੋ ਨੂੰ ਛੱਡ ਕੇ ਬਾਕੀਆਂ ਦੀ ਟਿਕਟ ਲਗਭਗ ਫਾਈਨਲ ਮੰਨੀ ਜਾ ਰਹੀ ਹੈ। ‘ਆਪ’ ਵੱਲੋਂ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਦੇ ਅਗਾਊਂ ਸਰਵੇਖਣਾਂ ਨੂੰ ਆਧਾਰ ਬਣਾਇਆ ਜਾ ਰਿਹਾ ਹੈ।Read More







