Last Updated:Mar 12, 2026 4:58 PM ISTਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਮਾਰਚ 2026 ਨੂੰ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਲਾਗੂ ਕਰਨ ਬਾਰੇ ਫੈਸਲਾ ਕਾਹਲੀ ਵਿੱਚ ਨਹੀਂ ਲਵੇਗੀ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਾਲੇ ਛੱਤੀਸਗੜ੍ਹ ਨੇ ਇਹ ਸਕੀਮ ਵਾਪਸ ਲੈ ਲਈ ਹੈ, ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਸੂਬਾ ਵਿੱਤੀ ਤੌਰ ’ਤੇ ਮਾੜੀ ਹਾਲਤ ’ਚ ਹੈ।ਪੰਜਾਬ ‘ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਵੇਗੀ ਜਾਂ ਨਹੀਂ ?, ਵਿੱਤ ਮੰਤਰੀ ਨੇ ਕਰ ‘ਤਾ ਕਲੀਅਰ ! ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਮਾਰਚ 2026 ਨੂੰ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਲਾਗੂ ਕਰਨ ਬਾਰੇ ਫੈਸਲਾ ਕਾਹਲੀ ਵਿੱਚ ਨਹੀਂ ਲਵੇਗੀ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਾਲੇ ਛੱਤੀਸਗੜ੍ਹ ਨੇ ਇਹ ਸਕੀਮ ਵਾਪਸ ਲੈ ਲਈ ਹੈ, ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਸੂਬਾ ਵਿੱਤੀ ਤੌਰ ’ਤੇ ਮਾੜੀ ਹਾਲਤ ’ਚ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਮੁੱਖ ਸਕੱਤਰ ਅਤੇ ਉਨ੍ਹਾਂ ਦੀ ਅਗਵਾਈ ’ਚ ਕਮੇਟੀ ਬਣੀ ਹੈ ਅਤੇ ਇਹ ਕਮੇਟੀ ਸੋਚ ਵਿਚਾਰ ਕਰਨ ਕਰਨ ਤੋਂ ਬਾਅਦ ਹੀ ਪੁਰਾਣੀ ਪੈਨਸ਼ਨ ਸਕੀਮ ਬਾਰੇ ਫ਼ੈਸਲਾ ਲਵੇਗੀ ਤਾਂ ਜੋ ਸੂਬਾ ਗ਼ਲਤ ਰਾਹ ’ਤੇ ਨਾ ਪਵੇ।ਸਰਕਾਰ ਦਾ ਕਹਿਣਾ ਹੈ ਕਿ ਉਹ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਅਜਿਹਾ ਫੈਸਲਾ ਲੈਣਾ ਚਾਹੁੰਦੀ ਹੈ ਜੋ ਲੰਬੇ ਸਮੇਂ ਲਈ ਆਰਥਿਕ ਤੌਰ ‘ਤੇ ਸੁਰੱਖਿਅਤ ਹੋਵੇ।ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਬਾਰੇ ਚੀਮਾ ਨੇ ਕਿਹਾ ਕਿ 1 ਜਨਵਰੀ 2016 ਤੋਂ 30 ਜੂਨ 2021 ਤੱਕ ਡੀਏ ਦੇ ਪੁਰਾਣੇ 14191 ਕਰੋੜ ਦੇ ਬਕਾਇਆ ਬਾਰੇ ਪਲਾਨ ਬਣਾ ਕੇ ਹਾਈ ਕੋਰਟ ’ਚ ਸੂਬਾ ਸਰਕਾਰ ਨੇ ਦਿੱਤਾ ਹੋਇਆ ਹੈ। ਮੁੱਖ ਸਕੱਤਰ (Chief Secretary) ਦੀ ਅਗਵਾਈ ਹੇਠ ਇਕ ਮਾਹਿਰ ਕਮੇਟੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦੇ ਵਿੱਤੀ ਪ੍ਰਭਾਵਾਂ ਦਾ ਅਧਿਐਨ ਕਰ ਰਹੀ ਹੈ। ਇਹ ਕਮੇਟੀ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਰਗੇ ਸੂਬਿਆਂ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਤੋਂ ਬਾਅਦ ਪੈਦਾ ਹੋਈਆਂ ਵਿੱਤੀ ਚੁਣੌਤੀਆਂ ਦਾ ਵੀ ਨਿਰੀਖਣ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਸਕੀਮ ਨੂੰ ਤੁਰੰਤ ਬਹਾਲ ਨਾ ਕੀਤੇ ਜਾਣ ਕਾਰਨ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।Read More
- Advertisement -
Recent Posts
Most Popular
ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ |
ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ‘ਯੁੱਧ ਨਸ਼ਿਆਂ ਵਿਰੁੱਧ-ਨਸ਼ਾ ਮੁਕਤ ਪੰਜਾਬ ਵੱਲ’ ਵਿਸ਼ੇ ’ਤੇ ਕੌਮੀ ਕਾਨਫਰੰਸ ਨੂੰ ਸੰਬੋਧਨ...
ਪੇਪਰ ‘ਤੇ ਸਿਆਸਤ ਲੀਕ! Harjot Bains on Pharmacy Paper |
ਫਾਰਮੇਸੀ ਪੇਪਰ ਵਿਵਾਦ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣਾ ਪੱਖ ਰੱਖਿਆ ਹੈ। ਬੈਂਸ ਨੇ ਕਿਹਾ ਕਿ ਪੰਜਾਬ ਵਿੱਚ...
ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਈ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ|
Maavan-Dhiyan Satkar Yojana: ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਰਾਸ਼ੀ ਟਰਾਂਸਫਰ ਕੀਤੀ। ਜਾਣੋ ਇਸ...
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ...
ਅੰਮ੍ਰਿਤਸਰ, 1 ਅਗਸਤ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ...
ਮਦਨ ਲਾਲ ਜਲਾਲਪੁਰ ਦੇ ਸਮਰਥਨ ‘ਚ ਸਾਬਕਾ CM ਚੰਨੀ, ਕਿਹਾ- ਕਾਂਗਰਸ ਨੂੰ ਸਾਰੇ ਆਗੂਆਂ...
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਦਨ ਲਾਲ ਜਲਾਲਪੁਰ ਦੇ ਨਿਲੰਬਨ ਨੋਟਿਸ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕਾਂਗਰਸ ਨੂੰ ਆਪਣੇ ਤਜਰਬੇਕਾਰ ਆਗੂਆਂ...















