ਉਹ ਪਾਰਟੀ ਦੇ ਸੰਸਥਾਪਕ ਸਿਧਾਂਤਾਂ ਤੋਂ ਭਟਕਣ ਦੇ ਮੁੱਦੇ ‘ਤੇ ਖੁੱਲ੍ਹ ਕੇ ਆਪਣੀ ਹੀ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਵਿਰੁੱਧ ਮੋਰਚਾ ਖੋਲ੍ਹ ਚੁੱਕੇ ਹਨ।
ਅੰਮ੍ਰਿਤਸਰ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੱਤਰ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਤੰਬਰ 2025 ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨਸਭਾ ਦੀ ਇਕ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਸੀ, ਜਿਸ ਨੂੰ ਸਪੀਕਰ ਵੱਲੋਂ ਸਵੀਕਾਰ ਕਰ ਲਿਆ ਗਿਆ ਸੀ ਅਤੇ ਸਰਕਾਰੀ ਨੋਟੀਫਿਕੇਸ਼ਨ ਵੀ ਜਾਰੀ ਹੋਇਆ ਸੀ। ਪਰ ਹੁਣ ਉਨ੍ਹਾਂ ਨੇ ਵੱਡਾ ਕਦਮ ਚੁੱਕਦਿਆਂ ਵਿਧਾਇਕੀ ਤੋਂ ਹੀ ਅਸਤੀਫਾ ਦੇ ਦਿੱਤਾ ਹੈ।ਇਸ ਤੋਂ ਪਹਿਲਾਂ ਜੂਨ 2025 ਵਿਚ ਆਪ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਪੰਜ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਉਹ ਪਾਰਟੀ ਦੇ ਸੰਸਥਾਪਕ ਸਿਧਾਂਤਾਂ ਤੋਂ ਭਟਕਣ ਦੇ ਮੁੱਦੇ ‘ਤੇ ਖੁੱਲ੍ਹ ਕੇ ਆਪਣੀ ਹੀ ਸਰਕਾਰ ਅਤੇ ਪਾਰਟੀ ਲੀਡਰਸ਼ਿਪ ਵਿਰੁੱਧ ਮੋਰਚਾ ਖੋਲ੍ਹ ਚੁੱਕੇ ਹਨ।ਬੀਤੇ ਕੱਲ੍ਹ ਭਾਵ 1 ਨਵੰਬਰ 2026 ਨੂੰ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਸੀ, ਜਦੋਂ ਪਾਰਟੀ ਦੇ ਦੋ ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਸੀ।ਅਸਤੀਫਾ ਦੇਣ ਵਾਲੇ ਵਿਧਾਇਕ:ਚੇਤਨ ਸਿੰਘ ਜੌੜਾਮਾਜਰਾ (Chetan Singh Jouramajra): ਸਮਾਣਾ (ਪਟਿਆਲਾ) ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ।ਹਰਮੀਤ ਸਿੰਘ ਪਠਾਣਮਾਜਰਾ (Harmeet Singh Pathanmajra): ਸਨੌਰ (ਪਟਿਆਲਾ) ਤੋਂ ਵਿਧਾਇਕ।Read More







