kunwar vijay pratap singh resigns from aap after quitting mla post, bjp joining buzz |

0
4
AAP MLA Resignation : ਜੌੜਾਮਾਜਰਾ ਤੇ ਪਠਾਣਮਾਜਰਾ ਮਗਰੋਂ ਹੁਣ ਕੁੰਵਰ ਵਿਜੇ ਪ੍ਰਤਾਪ ਨੇ ਵੀ ਛੱਡੀ ਵਿਧਾਇਕੀ

Resign letter ਹੇਠਾਂ… ਚਿੱਠੀ ‘ਚ ਕੀ ਲਿਖਿਆ? ਪਹਿਲਾਂ ਵਿਧਾਇਕੀ ਛੱਡੀ ਤੇ ਹੁਣ ਆਮ ਆਦਮੀ ਪਾਰਟੀ ਨਾਲੋਂ ਵੀ ਤੋੜਿਆ ਨਾਤਾ! ਵਿਧਾਇਕ ਦੇ ਅਗਲੇ ਸਿਆਸੀ ਕਦਮ ਨੂੰ ਲੈ ਕੇ ਵੱਡੀ ਚਰਚਾ, ਕੀ ਹੁਣ ਭਾਜਪਾ ਵਿੱਚ ਜਾਣਗੇ? Iਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡਾ ਸਿਆਸੀ ਧਮਾਕਾ ਹੋਇਆ ਹੈ। ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਰਹੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਵੀ ਅਲਵਿਦਾ ਕਹਿ ਦਿੱਤਾ ਹੈ। ਪਹਿਲਾਂ ਵਿਧਾਇਕੀ ਤੋਂ ਅਸਤੀਫ਼ਾ ਦੇਣ ਅਤੇ ਹੁਣ ਪਾਰਟੀ ਛੱਡਣ ਦੇ ਫ਼ੈਸਲੇ ਨੇ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 1 ਨਵੰਬਰ 2026 ਨੂੰ ਆਪਣਾ ਅਸਤੀਫ਼ਾ ਪੱਤਰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਨੂੰ ਭੇਜਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇਣ ਦੀ ਗੱਲ ਸਪੱਸ਼ਟ ਕੀਤੀ ਹੈ।ਅਸਤੀਫ਼ਾ ਪੱਤਰ ਵਿੱਚ ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਉਹ 1 ਨਵੰਬਰ ਤੋਂ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਚੁੱਕੇ ਹਨ। ਇਸ ਸਬੰਧੀ ਉਨ੍ਹਾਂ ਨੇ ਆਪਣੇ ਪੱਤਰ ਵਿੱਚ ਪਹਿਲਾਂ ਦਿੱਤੇ ਅਸਤੀਫ਼ੇ ਦਾ ਹਵਾਲਾ ਵੀ ਦਿੱਤਾ ਹੈ। ਯਾਨੀ ਹੁਣ ਉਨ੍ਹਾਂ ਨੇ ਵਿਧਾਇਕੀ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨਾਲ ਆਪਣਾ ਸਿਆਸੀ ਨਾਤਾ ਵੀ ਤੋੜ ਲਿਆ ਹੈ।ਕੁੰਵਰ ਵਿਜੇ ਪ੍ਰਤਾਪ ਨੇ ਇਹ ਪੱਤਰ ਅਮਨ ਅਰੋੜਾ ਦੇ ਨਾਂ ਭੇਜਿਆ ਹੈ, ਜਦਕਿ ਇਸ ਦੀ ਇੱਕ ਕਾਪੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਭੇਜੀ ਗਈ ਹੈ। ਪੱਤਰ ਵਿੱਚ ਉਨ੍ਹਾਂ ਨੇ ਪਾਰਟੀ ਤੋਂ ਵੱਖ ਹੋਣ ਦੇ ਆਪਣੇ ਫ਼ੈਸਲੇ ਦੀ ਜਾਣਕਾਰੀ ਅਧਿਕਾਰਤ ਤੌਰ ’ਤੇ ਦਿੱਤੀ ਹੈ।ਉਨ੍ਹਾਂ ਦੇ ਇਸ ਫ਼ੈਸਲੇ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਹੁਣ ਉਨ੍ਹਾਂ ਦਾ ਅਗਲਾ ਸਿਆਸੀ ਕਦਮ ਕੀ ਹੋਵੇਗਾ? ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਸਕਦੇ ਹਨ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਵੀ ਚਰਚਾ ਤੇਜ਼ ਹੋ ਗਈ ਹੈ।ਜ਼ਿਕਰਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਪੰਜਾਬ ਪੁਲਿਸ ਦੇ ਸਾਬਕਾ ਆਈਪੀਐੱਸ ਅਧਿਕਾਰੀ ਰਹਿ ਚੁੱਕੇ ਹਨ। ਉਹ 1998 ਬੈਚ ਦੇ ਪੰਜਾਬ ਕੇਡਰ ਦੇ ਅਧਿਕਾਰੀ ਸਨ। ਪੁਲਿਸ ਸੇਵਾ ਤੋਂ ਬਾਅਦ ਉਨ੍ਹਾਂ ਨੇ ਸਿਆਸਤ ਵਿੱਚ ਕਦਮ ਰੱਖਿਆ ਅਤੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਬਣੇ ਸਨ।ਉਨ੍ਹਾਂ ਵੱਲੋਂ ਪਹਿਲਾਂ ਵਿਧਾਇਕੀ ਅਤੇ ਹੁਣ ਪਾਰਟੀ ਤੋਂ ਅਸਤੀਫ਼ਾ ਦੇਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀਆਂ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ। ਖ਼ਾਸ ਕਰਕੇ ਭਾਜਪਾ ਵਿੱਚ ਉਨ੍ਹਾਂ ਦੀ ਸੰਭਾਵਿਤ ਸ਼ਮੂਲੀਅਤ ਨੂੰ ਲੈ ਕੇ ਸਿਆਸੀ ਪਾਰਟੀਆਂ ਦੀ ਨਜ਼ਰ ਇਸ ਘਟਨਾਕ੍ਰਮ ’ਤੇ ਟਿਕੀ ਹੋਈ ਹੈ।ਫਿਲਹਾਲ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਸਬੰਧੀ ਕੋਈ ਅਧਿਕਾਰਤ ਐਲਾਨ ਸਾਹਮਣੇ ਨਹੀਂ ਆਇਆ ਹੈ। ਹੁਣ ਦੇਖਣਾ ਹੋਵੇਗਾ ਕਿ AAP ਛੱਡਣ ਤੋਂ ਬਾਅਦ ਉਹ ਕਿਸ ਪਾਰਟੀ ਦਾ ਹੱਥ ਫੜਦੇ ਹਨ ਅਤੇ ਉਨ੍ਹਾਂ ਦਾ ਇਹ ਫ਼ੈਸਲਾ ਪੰਜਾਬ ਦੀ ਸਿਆਸਤ ਵਿੱਚ ਕਿੰਨਾ ਵੱਡਾ ਬਦਲਾਅ ਲਿਆਉਂਦਾ ਹੈ।Read More

Rozana Times

LEAVE A REPLY

Please enter your comment!
Please enter your name here