ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ |

0
3
Gurmeet Khudian Meets Parminder Jhota Family

ਸਤੰਬਰ 2026 ਤੱਕ ਪੰਜਾਬ ਵਿੱਚ 13,995 ਸਕੂਲ ਬੱਸਾਂ ਦੀ ਜਾਂਚ; 3,621 ਦੇ ਚਲਾਨ, 31 ਬੱਸਾਂ ਜ਼ਬਤ
ਮੰਤਰੀ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਦੇ ਨਿਰਦੇਸ਼; ਸਕੂਲਾਂ, ਟਰਾਂਸਪੋਰਟਰਾਂ ਅਤੇ ਮਾਪਿਆਂ ਨੂੰ ਸਹਿਯੋਗ ਦੀ ਅਪੀਲਚੰਡੀਗੜ੍ਹ : ਹਰ ਬੱਚੇ ਦਾ ਸਕੂਲ ਤੱਕ ਸੁਰੱਖਿਅਤ ਪਹੁੰਚਣਾ ਉਸ ਦਾ ਅਧਿਕਾਰ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਸੂਬੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚਾ ਸਕੂਲ ਆਉਣ-ਜਾਣ ਦੌਰਾਨ ਸੁਰੱਖਿਅਤ ਰਹੇ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025 ਤੋਂ ਸਤੰਬਰ 2026 ਤੱਕ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੂਬੇ ਭਰ ਵਿੱਚ ਕੁੱਲ 13,995 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 3,621 ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੀਆਂ 31 ਬੱਸਾਂ ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।ਮੰਤਰੀ ਨੇ ਦੱਸਿਆ ਕਿ ਸਾਲ 2025 ਦੌਰਾਨ ਜ਼ਿਲ੍ਹਾ ਪੱਧਰੀ ਸਕੂਲ ਵਾਹਨ ਚੈਕਿੰਗ ਕਮੇਟੀਆਂ ਵੱਲੋਂ 8,325 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2,026 ਬੱਸਾਂ ਦੇ ਚਲਾਨ ਕੀਤੇ ਗਏ ਅਤੇ 24 ਬੱਸਾਂ ਨੂੰ ਜ਼ਬਤ ਕੀਤਾ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਜਨਵਰੀ ਤੋਂ ਸਤੰਬਰ 2026 ਤੱਕ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ 5,670 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 1,595 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਸੁਰੱਖਿਆ ਮਾਪਦੰਡ ਪੂਰੇ ਨਾ ਕਰਨ ਵਾਲੀਆਂ 7 ਬੱਸਾਂ ਨੂੰ ਜ਼ਬਤ ਕੀਤਾ ਗਿਆ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਜ਼ਿੰਦਗੀ ਨਾਲ ਜੁੜੇ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਸਕੂਲ ਵਾਹਨ ਚੈਕਿੰਗ ਕਮੇਟੀਆਂ, ਸਬੰਧਤ ਵਿਭਾਗਾਂ, ਸਕੂਲ ਪ੍ਰਬੰਧਕਾਂ ਅਤੇ ਟਰਾਂਸਪੋਰਟਰਾਂ ਨੂੰ ਨਿਰਦੇਸ਼ ਦਿੱਤੇ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਕਮੀਆਂ ਮਿਲਣ ’ਤੇ ਤੁਰੰਤ ਸੁਧਾਰਾਤਮਕ ਕਾਰਵਾਈ ਕੀਤੀ ਜਾਵੇ।ਸਕੂਲ ਪ੍ਰਬੰਧਕਾਂ, ਟਰਾਂਸਪੋਰਟਰਾਂ ਅਤੇ ਮਾਪਿਆਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਕੂਲਾਂ ਨੂੰ ਅਪੀਲ ਕੀਤੀ ਕਿ ਸਿਰਫ਼ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸੁਰੱਖਿਆ ਮਾਪਦੰਡ ਪੂਰੇ ਕਰਨ ਵਾਲੇ ਵਾਹਨਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਟਰਾਂਸਪੋਰਟਰਾਂ ਨੂੰ ਨਿਯਮਾਂ ਦੀ ਪੂਰੀ ਪਾਲਣਾ ਕਰਨ ਅਤੇ ਮਾਪਿਆਂ ਨੂੰ ਕਿਸੇ ਵੀ ਉਲੰਘਣਾ ਦੀ ਸੂਚਨਾ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਦੇਣ ਦੀ ਅਪੀਲ ਕੀਤੀ।ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ ਤਾਂ ਜੋ ਪੰਜਾਬ ਦਾ ਹਰ ਬੱਚਾ ਹਰ ਰੋਜ਼ ਸੁਰੱਖਿਅਤ ਢੰਗ ਨਾਲ ਸਕੂਲ ਪਹੁੰਚੇ ਅਤੇ ਆਪਣੇ ਘਰ ਵਾਪਸ ਆਵੇ।Read More

Rozana Times

LEAVE A REPLY

Please enter your comment!
Please enter your name here