ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਇਨਸਾਫ਼ ਮੋਰਚੇ ਵਿੱਚ ਰਾਹੁਲ ਗਾਂਧੀ ਦੇ ਆਉਣ ਦਾ ਵਿਰੋਧ। ਪਿਤਾ ਭੀਮ ਸਿੰਘ ਨੇ ਪੰਥਕ ਭਾਵਨਾਵਾਂ ਦਾ ਹਵਾਲਾ ਦਿੰਦਿਆਂ ਧਰਨੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ।ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਰਾਹੁਲ ਗਾਂਧੀ ਨੂੰ ਮੋਰਚੇ ਵਿੱਚ ਆਉਣ ਕੀਤਾ ਇਨਕਾਰ, ਕਿਹਾ ਨਾ ਆਇਓ ਮਾਨਸਾ: ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਰੋਸ ਮੋਰਚੇ ਦੌਰਾਨ ਵੱਡਾ ਬਿਆਨ ਸਾਹਮਣੇ ਆਇਆ ਹੈ। ਮ੍ਰਿਤਕ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਮੋਰਚੇ ਵਿੱਚ ਆਉਣ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਉਹ ਧਰਨੇ ਵਾਲੀ ਥਾਂ ਦੇ ਨੇੜੇ ਵੀ ਨਾ ਆਉਣ। ਭੀਮ ਸਿੰਘ ਨੇ ਕਿਹਾ ਕਿ ਅਜਿਹਾ ਹੋਣ ਨਾਲ ਉਨ੍ਹਾਂ ਨੂੰ ਪੰਥਕ ਪੱਧਰ ’ਤੇ ਗੰਭੀਰ ਨਤੀਜਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਰਾਹੁਲ ਗਾਂਧੀ ਦੇ ਮਾਨਸਾ ਆਉਣ ਦੀਆਂ ਚਰਚਾਵਾਂ ਵਿਚਾਲੇ ਆਇਆ ਬਿਆਨਦਰਅਸਲ, ਸਿਆਸੀ ਹਲਕਿਆਂ ਵਿੱਚ ਚਰਚਾ ਸੀ ਕਿ ਰਾਹੁਲ ਗਾਂਧੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਅਤੇ ਇਨਸਾਫ਼ ਮੋਰਚੇ ਨੂੰ ਸਮਰਥਨ ਦੇਣ ਲਈ ਮਾਨਸਾ ਪਹੁੰਚ ਸਕਦੇ ਹਨ। ਇਨ੍ਹਾਂ ਚਰਚਾਵਾਂ ਤੋਂ ਬਾਅਦ ਭੀਮ ਸਿੰਘ ਨੇ ਸੋਮਵਾਰ ਨੂੰ ਮੋਰਚੇ ਨੂੰ ਸੰਬੋਧਨ ਕਰਦਿਆਂ ਆਪਣਾ ਸਖ਼ਤ ਰੁਖ਼ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਰਾਹੁਲ ਗਾਂਧੀ ਜਾਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨਾਲ ਕੋਈ ਨਿੱਜੀ ਵੈਰ-ਵਿਰੋਧ ਨਹੀਂ ਹੈ, ਪਰ ਦੋਵੇਂ ਪਰਿਵਾਰ ਇਸ ਧਰਨੇ ਤੋਂ ਦੂਰ ਰਹਿਣ।
ਰਵਨੀਤ ਸਿੰਘ ਬਿੱਟੂ ਨੂੰ ਵੀ ਕਰ ਚੁੱਕੇ ਹਨ ਅਪੀਲਭੀਮ ਸਿੰਘ ਇਸ ਤੋਂ ਪਹਿਲਾਂ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਜਨਤਕ ਤੌਰ ’ਤੇ ਧਰਨਾ ਸਥਾਨ ’ਤੇ ਨਾ ਆਉਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਪੰਥਕ ਅਤੇ ਧਾਰਮਿਕ ਭਾਵਨਾਵਾਂ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ।ਪੰਥਕ ਮਰਿਆਦਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੀ ਆਸਥਾ ਦਾ ਦਿੱਤਾ ਹਵਾਲਾਭੀਮ ਸਿੰਘ ਨੇ ਕਿਹਾ ਕਿ ਸਿੱਖ ਪੰਥ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਅਕਾਲੀ ਬਾਬਾ ਫੂਲਾ ਸਿੰਘ ਅਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਪ੍ਰਤੀ ਉਨ੍ਹਾਂ ਦੀ ਅਥਾਹ ਸ਼ਰਧਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਾਂਧੀ ਪਰਿਵਾਰ ਜਾਂ ਮਰਹੂਮ ਬੇਅੰਤ ਸਿੰਘ ਦੇ ਪਰਿਵਾਰ ਦਾ ਕੋਈ ਮੈਂਬਰ ਧਰਨੇ ਦੇ ਨੇੜੇ ਆਉਂਦਾ ਹੈ ਤਾਂ ਉਨ੍ਹਾਂ ਨੂੰ ਪੰਥ ਵਿੱਚੋਂ ਛੇਕੇ ਜਾਣ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਜਾਣ ਦਾ ਖ਼ਦਸ਼ਾ ਹੈ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਰਿਵਾਰ ਨਾਲ ਕੀਤੀ ਮੁਲਾਕਾਤਇਸ ਦੌਰਾਨ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਦੇ ਨਾਲ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।13 ਅਕਤੂਬਰ ਨੂੰ ਹੋਇਆ ਸੀ ਪਰਵਿੰਦਰ ਝੋਟਾ ਦਾ ਕਤਲਜ਼ਿਕਰਯੋਗ ਹੈ ਕਿ ਬੀਤੀ 13 ਅਕਤੂਬਰ ਨੂੰ ਇੱਕ ਕੈਮਿਸਟ ਵੱਲੋਂ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਰਿਵਾਰ ਦੀ ਮੰਗ ਤੋਂ ਬਾਅਦ ਮਾਮਲੇ ਦੀ ਜਾਂਚ ਸੀਬੀਆਈ (CBI) ਨੂੰ ਸੌਂਪ ਦਿੱਤੀ ਗਈ ਹੈ।ਹਾਲਾਂਕਿ, ਪਰਿਵਾਰ ਅਜੇ ਵੀ ਆਪਣੀਆਂ ਮੰਗਾਂ ’ਤੇ ਅੜਿਆ ਹੋਇਆ ਹੈ। ਪਰਿਵਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਦੇ ਵਿਰੋਧ ਕਾਰਨ ਹੁਣ ਤੱਕ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਵੀ ਨਹੀਂ ਹੋ ਸਕਿਆ ਅਤੇ ਮ੍ਰਿਤਕ ਦੇਹ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਹੋਈ ਹੈ।Read More







