ਘਨੌਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕਰਦੇ ਹਨ, ਜਦਕਿ ਵਿਰੋਧੀ ਆਗੂਆਂ ਨਾਲ ਹੱਥ ਮਿਲਾਉਣ ਤੋਂ ਬਾਅਦ ਵੀ ਪੰਜੇ ਉਂਗਲਾਂ ਗਿਣਨੀਆਂ ਪੈਂਦੀਆਂ ਹਨ। CM ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਇਹ ਵੀ ਦੇਖਣਾ ਪੈਂਦਾ ਹੈ ਕਿ ਕਿਤੇ ਵਿਰੋਧੀ ਕੋਈ ਉਂਗਲ ਹੀ ਨਾ ਲੈ ਗਏ ਹੋਣ। ਸੁਣੋ ਘਨੌਰ ਵਿੱਚ ਮੁੱਖ ਮੰਤਰੀ ਨੇ ਹੋਰ ਕੀ ਕਿਹਾ।







