ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ |

0
2
Flight Ticket New Rule: ਫਲਾਈਟ ਟਿਕਟ ਮਹਿੰਗੀ ਹੋਈ ਤਾਂ ਸਰਕਾਰ ਹਰ ਵਾਰ ਨਹੀਂ ਰੋਕੇਗੀ

ਪੰਜਾਬ ਦੇ ਵਿਕਾਸ ਅਤੇ ਰਾਜਮਾਰਗ ਪ੍ਰੋਜੈਕਟਾਂ ਸਬੰਧੀ ਕੀਤੀ ਵਿਸਥਾਰਪੂਰਵਕ ਚਰਚਾ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ਦੇ ਨਾਲ-ਨਾਲ ਸੂਬੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਰਾਜਮਾਰਗ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕੀ ਸੰਪਰਕ ਵਿੱਚ ਸੁਧਾਰ ਲਿਆਉਣ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਨਾਲ ਸਬੰਧਤ ਵੱਖ-ਵੱਖ ਮੁੱਦੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।ਮੁਲਾਕਾਤ ਉਪਰੰਤ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਵਿਸ਼ਿਆਂ ‘ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਪੰਜਾਬ ਦੇ ਵਿਕਾਸ ਲਈ ਕੇਂਦਰੀ ਮੰਤਰੀ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਆਪਣਾ ਕੀਮਤੀ ਸਮਾਂ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।Read More

Rozana Times

LEAVE A REPLY

Please enter your comment!
Please enter your name here