ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਉਤੇ ਹਾਈਕੋਰਟ ਤੋਂ ਵੱਡੀ ਖਬਰ… |

0
2
ਹਾਰਦਿਕ ਪੰਡਯਾ ਦਾ ਪੰਜਾਬ ਕਿੰਗਜ਼ ਵਿੱਚ ਜਾਣਾ ਪੱਕਾ! MI ਲਈ ਖੇਡਣਗੇ ਅਰਸ਼ਦੀਪ

ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ (DA) ਦੇ ਇਕ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ ਹੈ।MP ਵਿੱਚ ਲਾਗੂ ਨਹੀਂ ਹੋਵੇਗਾ 27% OBC ਰਾਖਵਾਂਕਰਨ, 3 ਮਹੀਨਿਆਂ ਵਿੱਚ ਮਿਲੇਗੀ ਨੌਕਰੀ, HC ਦਾ ਫ਼ੈਸਲਾਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ (DA) ਦੇ ਇਕ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ ਹੈ।ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ (contempt) ਦਾ ਨੋਟਿਸ ਜਾਰੀ ਕੀਤਾ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਅਦਾਲਤ ਵਿੱਚ ਮੌਜੂਦ ਸਨ।ਇਹ ਸੁਣਵਾਈ ਲਗਭਗ ਇੱਕ ਘੰਟਾ, 45 ਮਿੰਟ ਤੱਕ ਚੱਲੀ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤੀ ਹੁਕਮਾਂ ਦੀ ਉਲੰਘਣਾ ਬਣਦੀ ਹੈ ਅਤੇ ਸਰਕਾਰ ਨੂੰ 17 ਨਵੰਬਰ ਤੱਕ ਆਪਣਾ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ 1 ਜੁਲਾਈ 2021 ਤੋਂ 30 ਸਤੰਬਰ 2026 ਤੱਕ ਡੀਏ ਦੇ ਬਕਾਏ ਦੀ ਕੁੱਲ ਦੇਣਦਾਰੀ 22,818 ਕਰੋੜ ਰੁਪਏ ਬਣਦੀ ਹੈ। ਹੋਰ ਬਕਾਇਆ ਦੇਣਦਾਰੀਆਂ ਨੂੰ ਜੋੜ ਕੇ ਇਹ ਰਕਮ 32,418 ਕਰੋੜ ਰੁਪਏ ਹੋ ਜਾਂਦੀ ਹੈ। ਅਦਾਲਤ ਨੇ ਮੁੱਖ ਸਕੱਤਰ ਨੂੰ 17 ਨਵੰਬਰ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ।ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਮੁੱਖ ਸਕੱਤਰ ’ਤੇ ਇਕ ਲੱਖ ਰੁਪਏ ਦਾ ਜੁਰਮਾਨਾ ਲਾਇਆ ਸੀ ਅਤੇ ਸਖ਼ਤ ਟਿੱਪਣੀਆਂ ਕੀਤੀਆਂ ਸਨ। ਮੁੱਖ ਸਕੱਤਰ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਹਾਈ ਕੋਰਟ ਵੱਲੋਂ 3 ਅਗਸਤ ਨੂੰ ਦਿੱਤੇ ਫ਼ੈਸਲੇ ’ਤੇ ਕੋਈ ਰੋਕ ਨਹੀਂ ਲੱਗੀ ਹੋਈ। ਇਸ ਫ਼ੈਸਲੇ ਅਨੁਸਾਰ ਸਰਕਾਰ ਨੂੰ ਡੀਏ ਦੇ ਬਕਾਏ ਛੇ ਫ਼ੀਸਦੀ ਸਾਲਾਨਾ ਵਿਆਜ ਸਮੇਤ ਅਦਾ ਕਰਨੇ ਪੈਣਗੇ।ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ 18 ਸਤੰਬਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਡੀਏ ਵਿੱਚ ਅੱਠ ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਇਸ ਤੋਂ ਬਾਅਦ 23 ਸਤੰਬਰ ਨੂੰ ਵਿੱਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਡੀਏ 42 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰ ਦਿੱਤਾ ਸੀ। ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਕੀਤਾ ਗਿਆ ਹੈ। ਸਤੰਬਰ ਮਹੀਨੇ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਦਾ ਭੁਗਤਾਨ ਅਕਤੂਬਰ ਵਿੱਚ ਵਧੀ ਹੋਈ ਦਰ ਨਾਲ ਕੀਤਾ ਗਿਆ।Read More

Rozana Times

LEAVE A REPLY

Please enter your comment!
Please enter your name here