ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ, 17 ਨਵੰਬਰ ਨੂੰ ਮੁੜ ਹੋਵੇਗੀ ਪੇਸ਼ੀ |

0
3
ਕਾਂਗਰਸ ਸਿੱਖ ਕਤਲੇਆਮ ਦੇ ਇਨਸਾਫ਼ ਦਾ ਜਵਾਬ ਦੇਵੇ : ਕੇਵਲ ਢਿੱਲੋਂ

ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ ਮਾਨਸਾ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ। ਦੋਵਾਂ ਦੀ ਅਗਲੀ ਪੇਸ਼ੀ 17 ਨਵੰਬਰ ਨੂੰ ਹੋਵੇਗੀ।ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ 14 ਦਿਨਾਂ ਲਈ ਜੇਲ੍ਹ ਭੇਜਿਆ, 17 ਨਵੰਬਰ ਨੂੰ ਮੁੜ ਹੋਵੇਗੀ ਪੇਸ਼ੀਮਾਨਸਾ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਲੱਖਾ ਸਿਧਾਣਾ ਅਤੇ ਮੋਹਣਜੀਤ ਸ਼ੇਰੋਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ।ਲੱਖਾ ਸਿਧਾਣਾ ਦੇ ਵਕੀਲ ਗੁਰਪ੍ਰੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਨੂੰ ਹੁਣ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਮੁਤਾਬਕ ਦੋਵਾਂ ਨੂੰ ਮੁੜ 17 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਵਕੀਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਪਹਿਲਾਂ 5 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਇਸ ਤੋਂ ਬਾਅਦ ਬੀਤੇ ਕੱਲ੍ਹ ਪੁਲਿਸ ਨੂੰ ਸਿਰਫ਼ ਇੱਕ ਦਿਨ ਦਾ ਹੋਰ ਰਿਮਾਂਡ ਮਿਲਿਆ ਸੀ।ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲਿਸ ਵੱਲੋਂ ਹੋਰ ਰਿਮਾਂਡ ਨਾ ਮਿਲਣ ਕਾਰਨ ਅਦਾਲਤ ਨੇ ਦੋਵਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ 17 ਨਵੰਬਰ ਨੂੰ ਹੋਵੇਗੀ।Read More

Rozana Times

LEAVE A REPLY

Please enter your comment!
Please enter your name here