ED Raid: ਆਮ ਆਦਮੀ ਪਾਰਟੀ ਦੀ ਵਿਧਾਇਕਾ ਦੇ ਘਰ ਈਡੀ ਦੀ ਰੇਡ… |

0
2
Mansa's Daljit Singh Postmortem

ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਈਡੀ ਦੀ ਟੀਮ ਸਵੇਰੇ ਮੂੰਹ ਹਨੇਰੇ ਹੀ ਵਿਧਾਇਕ ਦੇ ਘਰ ਪਹੁੰਚੀ ਦੱਸੀ ਜਾ ਰਹੀ ਹੈ। ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਪਹੁੰਚੀ ਹੈ। ਜਾਣਕਾਰੀ ਅਨੁਸਾਰ ਈਡੀ ਦੀ ਟੀਮ ਸਵੇਰੇ ਮੂੰਹ ਹਨੇਰੇ ਹੀ ਵਿਧਾਇਕ ਦੇ ਘਰ ਪਹੁੰਚੀ ਦੱਸੀ ਜਾ ਰਹੀ ਹੈ।ਈਡੀ ਦੀ ਟੀਮ ਨੇ ਬੁੱਧਵਾਰ ਤੜਕੇ ਤਕਰੀਬਨ 6 ਵਜੇ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਛਾਪਾ ਮਾਰਿਆ। ਮਿਲੀ ਜਾਣਕਾਰੀ ਮੁਤਾਬਕ ਜਦੋਂ ਜਾਂਚ ਟੀਮ ਪਹੁੰਚੀ ਤਾਂ ਵਿਧਾਇਕਾ ਆਪਣੇ ਘਰ ਵਿੱਚ ਹੀ ਮੌਜੂਦ ਸਨ, ਜਿੱਥੇ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਫਿਲਹਾਲ ਜਾਂਚ ਏਜੰਸੀ ਵੱਲੋਂ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਹ ਕਾਰਵਾਈ ਕਿਸ ਮਾਮਲੇ ਤਹਿਤ ਕੀਤੀ ਗਈ ਹੈ ਅਤੇ ਨਾ ਹੀ ਈਡੀ ਜਾਂ ਵਿਧਾਇਕਾ ਦੇ ਪਰਿਵਾਰ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ।ਦੂਜੇ ਪਾਸੇ, ਵਿਧਾਇਕਾ ਦੇ ਨਜ਼ਦੀਕੀਆਂ ਨੇ ਦੋਸ਼ ਲਾਇਆ ਹੈ ਕਿ ਇਹ ਛਾਪੇਮਾਰੀ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਤਰਜ਼ ਉਤੇ ਡਾ. ਅਰੋੜਾ ਉੱਤੇ ਭਾਜਪਾ ਜਾਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਦਬਾਅ ਬਣਾਉਣ ਦੇ ਮਕਸਦ ਨਾਲ ਕੀਤੀ ਗਈ ਹੈ।Read More

Rozana Times

LEAVE A REPLY

Please enter your comment!
Please enter your name here