ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਟਲ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭਲਕੇ 13 ਨਵੰਬਰ ਨੂੰ ਦਿੱਲੀ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਟਲ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭਲਕੇ 13 ਨਵੰਬਰ ਨੂੰ ਦਿੱਲੀ ਜਾ ਰਹੇ ਹਨ।ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ 13 ਨਵੰਬਰ ਨੂੰ ਵੱਡਾ ਸਮਾਗਮ ਰੱਖਿਆ ਗਿਆ ਸੀ। ਭੁਲੱਥ ਹਲਕੇ ਦੇ ਲੋਕਾਂ ਦਾ ਇਕੱਠ ਸੱਦਿਆ ਗਿਆ ਸੀ। ਚਰਚਾ ਸੀ ਕਿ ਉਹ 13 ਨਵੰਬਰ 2026 ਨੂੰ ਬੇਗੋਵਾਲ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਅਕਾਲੀ ਦਲ ਵਿੱਚ ਵਾਪਸੀ ਕਰਨਗੇ। ਹੁਣ ਇਹ ਵਾਪਸੀ ਫਿਲਹਾਲ ਟਾਲ ਦਿੱਤੀ ਗਈ ਹੈ।ਬੀਬੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲਿਖਿਆ ਹੈ- ”ਆਪ ਸਭ ਨੂੰ ਨਿਮਰਤਾ ਸਹਿਤ ਸੂਚਿਤ ਕੀਤਾ ਜਾਂਦਾ ਹੈ, ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਿਨ੍ਹਾਂ ਨੇ 13 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਬੇਗੋਵਾਲ ਵਿਖੇ ਪਹੁੰਚਣਾ ਸੀ, ਸੁਖਬੀਰ ਸਿੰਘ ਬਾਦਲ ਜੀ ਦੇ ਦਿੱਲੀ ਵਿਖੇ ਮੀਟਿੰਗਾਂ ਦੇ ਰੁਜੇਵਿਆਂ ਕਾਰਨ ਉਨ੍ਹਾਂ ਦਾ ਪ੍ਰੋਗਰਾਮ ਅੱਗੇ ਕੀਤਾ ਜਾਂਦਾ ਹੈ। ਅਗਲੇ ਪ੍ਰੋਗਰਾਮ ਦੀ ਤਰੀਕ ਦਾ ਆਪ ਸਭ ਨੂੰ ਜਲਦੀ ਹੀ ਦਸਿਆ ਜਾਵੇਗਾ।”Read More







