ਸੁਖਬੀਰ ਸਿੰਘ ਬਾਦਲ ਨੇ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਰਾਏਕੋਟ ਹਲਕੇ ਦਾ ਸ਼੍ਰੋਮਣੀ ਅਕਾਲੀ ਦਲ ਇੰਚਾਰਜ ਨਿਯੁਕਤ ਕੀਤਾ। ਨੱਥੋਵਾਲ ਨੇ ਪੰਜਾਬ ਸਰਕਾਰ ਦੇ ਡਿਪਟੀ ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ।ਰਾਏਕੋਟ ਤੋਂ ਅਕਾਲੀ ਦਲ ਨੇ ਕਿਸ ਨੂੰ ਸੌੰਪੀ ਵੱਡੀ ਜਿੰਮੇਵਾਰੀ, ਜਾਣੋ ਰਾਏਕੋਟ: ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ. ਪ੍ਰਭਦੀਪ ਸਿੰਘ ਨੱਥੋਵਾਲ ਨੂੰ ਰਾਏਕੋਟ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।ਸੁਖਬੀਰ ਸਿੰਘ ਬਾਦਲ ਨੇ ਇਸ ਨਿਯੁਕਤੀ ਦਾ ਐਲਾਨ ਕਰਦਿਆਂ ਦੱਸਿਆ ਕਿ ਪ੍ਰਭਦੀਪ ਸਿੰਘ ਨੱਥੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਪੰਜਾਬ ਸਰਕਾਰ ਵਿੱਚ ਡਿਪਟੀ ਡਾਇਰੈਕਟਰ (ਪਬਲਿਕ ਰਿਲੇਸ਼ਨਜ਼) ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਉਨ੍ਹਾਂ ਕਿਹਾ ਕਿ ‘ਫੌਜੀਆਂ ਦਾ ਪਿੰਡ’ ਵਜੋਂ ਜਾਣੇ ਜਾਂਦੇ ਨੱਥੋਵਾਲ ਪਿੰਡ ਨਾਲ ਸਬੰਧਤ ਪ੍ਰਭਦੀਪ ਸਿੰਘ ਨੱਥੋਵਾਲ ਨੌਜਵਾਨ, ਪ੍ਰਤਿਭਾਸ਼ਾਲੀ, ਮਿਹਨਤੀ ਅਤੇ ਉੱਚ ਵਿੱਦਿਆ ਪ੍ਰਾਪਤ ਸ਼ਖ਼ਸੀਅਤ ਹਨ। ਉਨ੍ਹਾਂ ਕੋਲ ਲੋਕਾਂ ਨਾਲ ਸਿੱਧੇ ਤੌਰ ‘ਤੇ ਵਿਚਰਨ ਅਤੇ ਜਨਤਕ ਮਾਮਲਿਆਂ ਨੂੰ ਸਮਝਣ ਦਾ ਤਜਰਬਾ ਵੀ ਹੈ।ਸੁਖਬੀਰ ਸਿੰਘ ਬਾਦਲ ਨੇ ਉਮੀਦ ਪ੍ਰਗਟਾਈ ਕਿ ਪ੍ਰਭਦੀਪ ਸਿੰਘ ਨੱਥੋਵਾਲ ਰਾਏਕੋਟ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਕੰਮ ਕਰਨਗੇ। ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣ ਦਾ ਭਰੋਸਾ ਵੀ ਜਤਾਇਆ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪ੍ਰਭਦੀਪ ਸਿੰਘ ਨੱਥੋਵਾਲ ਦਾ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿੱਚ ਸਵਾਗਤ ਕੀਤਾ।Read More







