ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਕੱਲ੍ਹ ਨਹੀਂ ਹੋਵੇਗਾ ਅੰਤਿਮ ਸਸਕਾਰ |

0
5
Screenshot

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਸਸਕਾਰ ਹੁਣ 17 ਨਵੰਬਰ ਨੂੰ ਕੀਤਾ ਜਾਵੇਗਾ। ਅਕਾਲੀ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਅੰਮ੍ਰਿਤਪਾਲ ਨੂੰ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਪਰਿਵਾਰ ਨੇ ਅਦਾਲਤ ਵਿੱਚ ਰਿਵਿਊ ਪਟੀਸ਼ਨ ਦਾਖ਼ਲ ਕੀਤੀ ਹੈ। ਇਆਲੀ ਮੁਤਾਬਕ ਪਟੀਸ਼ਨ ਵਿੱਚ 17 ਨਵੰਬਰ ਨੂੰ ਅੰਤਰਿਮ ਜ਼ਮਾਨਤ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲਗਾਈਆਂ ਸ਼ਰਤਾਂ ‘ਤੇ ਵੀ ਸਵਾਲ ਚੁੱਕੇ ਅਤੇ ਦਾਅਵਾ ਕੀਤਾ ਕਿ ਸਰਕਾਰ ਨੇ ਅੰਮ੍ਰਿਤਪਾਲ ਦੇ ਅਸਾਮ ਤੋਂ ਪੰਜਾਬ ਆਉਣ ਦਾ ਖਰਚਾ ਪਰਿਵਾਰ ਵੱਲੋਂ ਚੁੱਕਣ ਦੀ ਸ਼ਰਤ ਰੱਖੀ ਹੈ।

Rozana Times

LEAVE A REPLY

Please enter your comment!
Please enter your name here