ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਜਾਣੋ ਕਿਸ ਮੁੱਦੇ ‘ਤੇ ਹੋਈ ਚਰਚਾ, ਪੜ੍ਹੋ ਪੂਰੀ ਖ਼ਬਰ |

0
5
ਮਦਨ ਲਾਲ ਬੱਗਾ ਦਾ ਬਿਆਨ ਪਾਰਟੀ ਛੱਡ ਕੇ ਨਹੀਂ ਜਾਵਾਂਗਾ, 'ਮੈਂ AAP ਦਾ ਵਫ਼ਾਦਾਰ ਸਿਪਾਹੀ'

ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦੀ PM ਮੋਦੀ ਨਾਲ ਮੁਲਾਕਾਤ, ਨਸ਼ਿਆਂ ਤੇ ਗੈਂਗਸਟਰਾਂ ਦਾ ਮੁੱਦਾ ਚੁੱਕਿਆ!ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਜਾਣੋ ਕਿਸ ਮੁੱਦੇ ‘ਤੇ ਹੋਈ ਚਰਚਾ, ਪੜ੍ਹੋ ਪੂਰੀ ਖ਼ਬਰ ਨਵੀਂ ਦਿੱਲੀ:

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ਵਿੱਚ ਵਨ-ਆਨ-ਵਨ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਪੰਜਾਬ ਦੀ ਮੌਜੂਦਾ ਸਿਆਸਤ ਅਤੇ ਸੂਬੇ ਦੀ ਸੁਰੱਖਿਆ ਦੇ ਲਿਹਾਜ਼ ਨਾਲ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।ਨਸ਼ਿਆਂ ਅਤੇ ਗੈਂਗਸਟਰਾਂ ਦੀ ਸਮੱਸਿਆ ਬਾਰੇ PM ਮੋਦੀ ਨੂੰ ਦਿੱਤੀ ਜਾਣਕਾਰੀਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਦੇ ਗੰਭੀਰ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ। ਇਨ੍ਹਾਂ ਵਿੱਚ ਸੂਬੇ ਵਿੱਚ ਨਸ਼ਿਆਂ ਦਾ ਵਧਦਾ ਪ੍ਰਭਾਵ, ਗੈਂਗਸਟਰਾਂ ਦੀਆਂ ਸਰਗਰਮੀਆਂ ਅਤੇ ਪਾਕਿਸਤਾਨ ਦੀ ਸ਼ਹਿ ’ਤੇ ਚੱਲ ਰਹੇ ਅਤਿਵਾਦ ਦਾ ਖ਼ਤਰਾ ਮੁੱਖ ਤੌਰ ’ਤੇ ਸ਼ਾਮਲ ਸੀ। ‘ਦਿ ਟ੍ਰਿਬਿਊਨ’ ਦੇ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਦੀ ਪੁਸ਼ਟੀ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੀਟਿੰਗ ਦੌਰਾਨ ਕੋਈ ਸਿਆਸੀ ਚਰਚਾ ਨਹੀਂ ਹੋਈ, ਸਗੋਂ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ।ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਮੁਲਾਕਾਤ ਅਹਿਮਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਹੋਣ ਦੀਆਂ ਸੰਭਾਵਨਾਵਾਂ ਬਾਰੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਾਰਟੀਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੱਠਜੋੜ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਵਿਚਾਲੇ ਮੀਟਿੰਗਾਂ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਲੰਬੇ ਸਮੇਂ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਦੇ ਹਾਮੀ ਰਹੇ ਹਨ।ਪੰਜਾਬ ਦੇ ਮਾਮਲਿਆਂ ’ਤੇ PM ਮੋਦੀ ਕੈਪਟਨ ਦੀ ਸਲਾਹ ਨੂੰ ਦਿੰਦੇ ਹਨ ਅਹਿਮੀਅਤਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਸਿਆਸੀ ਹਾਲਾਤ, ਸਰਹੱਦੀ ਸੁਰੱਖਿਆ ਅਤੇ ਅੰਦਰੂਨੀ ਚੁਣੌਤੀਆਂ ਦੀ ਡੂੰਘੀ ਸਮਝ ਰੱਖਣ ਵਾਲੇ ਆਗੂਆਂ ਵਿੱਚ ਗਿਣਿਆ ਜਾਂਦਾ ਹੈ। ਖ਼ਾਸ ਗੱਲ ਇਹ ਹੈ ਕਿ ਅਤੀਤ ਵਿੱਚ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਆਲੋਚਨਾ ਵੀ ਕਰਦੇ ਰਹੇ ਹਨ। ਉਨ੍ਹਾਂ ਇੱਕ ਪੁਰਾਣੀ ਇੰਟਰਵਿਊ ਵਿੱਚ ਕਿਹਾ ਸੀ ਕਿ ਭਾਜਪਾ ਪੰਜਾਬ ਦੀ ਜ਼ਮੀਨੀ ਹਕੀਕਤ ਨੂੰ ਪੂਰੀ ਤਰ੍ਹਾਂ ਨਹੀਂ ਸਮਝਦੀ। ਇਸ ਦੇ ਬਾਵਜੂਦ ਪੰਜਾਬ ਨਾਲ ਸਬੰਧਤ ਮੁੱਦਿਆਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੀ ਸਲਾਹ ਨੂੰ ਮਹੱਤਵ ਦਿੰਦੇ ਹਨ।ਸੋਨੀਆ ਗਾਂਧੀ ਦੀ ਕਿਤਾਬ ਦੇ ਰਿਲੀਜ਼ ਸਮਾਗਮ ਵਿੱਚ ਵੀ ਹੋਣਗੇ ਸ਼ਾਮਲਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਆਗੂ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਦੇ ਰਿਲੀਜ਼ ਸਮਾਗਮ ਵਿੱਚ ਵੀ ਸ਼ਾਮਲ ਹੋਣਗੇ। ‘ਦਿ ਟ੍ਰਿਬਿਊਨ’ ਦੇ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਪੁਸ਼ਟੀ ਕੀਤੀ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਾਂ ਅਤੇ ਪਾਕਿਸਤਾਨ ਦੀ ਸ਼ਹਿ ’ਤੇ ਚੱਲ ਰਹੇ ਅਤਿਵਾਦ ਦੇ ਖ਼ਤਰੇ ਨਾਲ ਨਜਿੱਠਣ ਸਬੰਧੀ ਆਪਣਾ ਤਜਰਬਾ ਪ੍ਰਧਾਨ ਮੰਤਰੀ ਨਾਲ ਸਾਂਝਾ ਕੀਤਾ ਹੈ।Read More

Rozana Times

LEAVE A REPLY

Please enter your comment!
Please enter your name here