ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋਵੇਗੀ ਘਰ ਵਾਪਸੀ, ਸੁਖਬੀਰ ਬਾਦਲ ਕਰਨਗੇ ਪਾਰਟੀ ‘ਚ ਸ਼ਾਮਲ ਕਪੂਰਥਲਾ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੀ ਪਾਰਟੀ ਵਿੱਚ ਵਾਪਸੀ ਲਈ 15 ਨਵੰਬਰ 2026, ਦਿਨ ਐਤਵਾਰ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਨਵੰਬਰ ਨੂੰ ਦੁਪਹਿਰ 1:30 ਵਜੇ ਬੇਗੋਵਾਲ ਵਿਖੇ ਪਹੁੰਚਣਗੇ। ਇੱਥੇ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਦੇ ਅਸਥਾਨ ‘ਤੇ ਉਹ ਬੀਬੀ ਜਗੀਰ ਕੌਰ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਨਗੇ।ਪਹਿਲਾਂ 13 ਨਵੰਬਰ ਨੂੰ ਹੋਣਾ ਸੀ ਪ੍ਰੋਗਰਾਮਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਦਾ ਪ੍ਰੋਗਰਾਮ ਪਹਿਲਾਂ 13 ਨਵੰਬਰ ਨੂੰ ਰੱਖਿਆ ਗਿਆ ਸੀ, ਪਰ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਵਿੱਚ ਰੁਝੇਵਿਆਂ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। ਹੁਣ ਨਵੇਂ ਪ੍ਰੋਗਰਾਮ ਮੁਤਾਬਕ ਇਹ ਸਮਾਗਮ 15 ਨਵੰਬਰ ਨੂੰ ਹੋਵੇਗਾ।ਬੀਬੀ ਜਗੀਰ ਕੌਰ ਪਿਛਲੇ ਕਰੀਬ ਦੋ ਸਾਲਾਂ ਤੋਂ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜੇ ਹੋਏ ਸਨ।ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਉਹ ਬੇਗੋਵਾਲ ਅਤੇ ਭੁਲੱਥ ਹਲਕੇ ਵਿੱਚ ਆਪਣਾ ਸਿਆਸੀ ਪ੍ਰਭਾਵ ਰੱਖਦੇ ਹਨ ਅਤੇ ਪਹਿਲਾਂ ਵੀ ਕਈ ਵਾਰ ਵਿਧਾਇਕ ਰਹਿ ਚੁੱਕੇ ਹਨ।ਇਸ ਵਾਪਸੀ ਨਾਲ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 15 ਨਵੰਬਰ ਨੂੰ ਹੋਣ ਵਾਲੇ ਇਸ ਸਮਾਗਮ ‘ਤੇ ਟਿਕੀਆਂ ਹੋਈਆਂ ਹਨ।Read More







