ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਹੋ ਗਈ ਹੈ। ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਹੋ ਗਈ ਹੈ। ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ।ਇਸ ਮੌਕੇ ਵੱਡੀ ਗਿਣਤੀ ਸੀਨੀਅਰ ਆਗੂ ਮੌਜੂਦ ਸਨ। ਉਨ੍ਹਾਂ ਨੇ 13 ਨਵੰਬਰ ਨੂੰ ਪਾਰਟੀ ਵਿੱਚ ਸ਼ਾਮਲ ਹੋਣਾ ਸੀ, ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਵਿੱਚ ਹੋਣ ਕਾਰਨ ਉਨ੍ਹਾਂ ਦੀ ਵਾਪਸੀ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।ਬੀਬੀ ਜਗੀਰ ਕੌਰ ਪਿਛਲੇ ਕਰੀਬ ਦੋ ਸਾਲਾਂ ਤੋਂ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੈਂਬਰ ਰਹੇ ਹਨ। ਹਾਲ ਹੀ ਦੇ ਮਹੀਨਿਆਂ ਵਿੱਚ ਉਨ੍ਹਾਂ ਨੇ ਸੂਬੇ ਦੀ ਸਿਆਸਤ ਵਿੱਚ ਦਿਸ਼ਾਹੀਣਤਾ ਦਾ ਹਵਾਲਾ ਦਿੰਦਿਆਂ ਪਾਰਟੀ ਦੀ ਜਨਤਕ ਤੌਰ ‘ਤੇ ਆਲੋਚਨਾ ਕੀਤੀ ਸੀ।Read More







