CM ਭਗਵੰਤ ਮਾਨ ਦਾ ਵਿਰੋਧੀਆਂ ਨੂੰ ਜਵਾਬ, ਪੰਜਾਬੀਆਂ ਦੀ ਭਲਾਈ ਲਈ ਖ਼ਰਚ ਹੋਵੇਗਾ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ |

0
5
Holiday: ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫੈਸਲਾ, ਭਲਕੇ ਛੱਠ ਪੂਜਾ ਮੌਕੇ ਰਾਖਵੀਂ ਛੁੱਟੀ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੋਹਲ ਅਤੇ ਕਾਦੀਆਂ ਵਿਖੇ ਕਰਵਾਈਆਂ ਗਈਆਂ ‘ਲੋਕ ਮਿਲਣੀਆਂ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰਨ ਨੂੰ ਤਰਜੀਹ ਦਿੱਤੀ, ਜਦਕਿ ਮੌਜੂਦਾ ਸਰਕਾਰ ਵੱਲੋਂ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ, ਸਿੱਖਿਆ, ਸਿਹਤ ਸਹੂਲਤਾਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਵਰਗੇ ਕੰਮ ਕੀਤੇ ਜਾ ਰਹੇ ਹਨ।ਪਿੰਡ ਸੋਹਲ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਸੋਹਲ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਪਿੰਡ ਤੱਕ ਵਿਕਾਸ ਪਹੁੰਚਾਉਣਾ ਹੈ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੇ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਵਿਸ਼ਵਾਸ ਉਨ੍ਹਾਂ ਨੂੰ ਪੰਜਾਬ ਦੀ ਸੇਵਾ ਕਰਨ ਲਈ ਹੋਰ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮਕਸਦ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਲੋਕਾਂ ਵਿੱਚ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਮੌਕੇ ’ਤੇ ਹੱਲ ਕਰਨਾ ਹੈ।71,777 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 71,777 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ ’ਤੇ ਅਤੇ ਬਿਨਾਂ ਕਿਸੇ ਰਿਸ਼ਵਤ ਜਾਂ ਭ੍ਰਿਸ਼ਟਾਚਾਰ ਦੇ ਕੀਤੀਆਂ ਗਈਆਂ ਹਨ।ਉਨ੍ਹਾਂ ਮੁਤਾਬਕ ਪਾਰਦਰਸ਼ੀ ਭਰਤੀ ਪ੍ਰਕਿਰਿਆ ਨਾਲ ਪੰਜਾਬ ਦੇ ਨੌਜਵਾਨਾਂ ਦਾ ਸਰਕਾਰੀ ਨੌਕਰੀਆਂ ਪ੍ਰਤੀ ਵਿਸ਼ਵਾਸ ਮੁੜ ਮਜ਼ਬੂਤ ਹੋਇਆ ਹੈ। ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਹੈ।ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧ ਕੇ 85-86 ਫੀਸਦੀ ਹੋਈਖੇਤੀਬਾੜੀ ਬਾਰੇ ਗੱਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਪਹਿਲਾਂ ਲਗਭਗ 22 ਫੀਸਦੀ ਸੀ, ਜੋ ਹੁਣ ਵਧ ਕੇ 85 ਤੋਂ 86 ਫੀਸਦੀ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਅੰਕੜੇ ਨੂੰ 90 ਫੀਸਦੀ ਤੱਕ ਲਿਜਾਣ ਲਈ ਕੰਮ ਕਰ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਬਿਹਤਰ ਸਿੰਚਾਈ ਸਹੂਲਤਾਂ ਨਾਲ ਪੰਜਾਬ ਦੇ ਖੇਤੀ ਉਤਪਾਦਨ ਨੂੰ ਵੀ ਲਾਭ ਮਿਲ ਰਿਹਾ ਹੈ।ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਸਥਾਨ ’ਤੇ: ਮੁੱਖ ਮੰਤਰੀਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਸਰਕਾਰ ਬਣਨ ਸਮੇਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ, ਜਦਕਿ ਹੁਣ ਸੂਬੇ ਨੇ ਮੁੱਢਲੀ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਹੈ, ਜਦਕਿ ਸਾਲ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ IIM ਵਰਗੀਆਂ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਕੂਲਜ਼ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਮੌਕੇ ਦਿੱਤੇ ਜਾ ਰਹੇ ਹਨ।54 ਲੱਖ ਪਰਿਵਾਰਾਂ ਨੂੰ ਮਿਲੇ ਸਿਹਤ ਕਾਰਡਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲਗਭਗ 65 ਲੱਖ ਯੋਗ ਪਰਿਵਾਰਾਂ ਵਿੱਚੋਂ 54 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਬਾਕੀ ਰਹਿੰਦੇ ਯੋਗ ਪਰਿਵਾਰਾਂ ਨੂੰ ਵੀ ਜਲਦ ਸਿਹਤ ਕਾਰਡ ਬਣਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਵਿੱਚ ਲਗਭਗ 650 ਨਿੱਜੀ ਹਸਪਤਾਲ ਸ਼ਾਮਲ ਹਨ, ਜਿੱਥੇ ਲਾਭਪਾਤਰੀ ਨਕਦ ਰਹਿਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ।ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗੱਠਜੋੜ ’ਤੇ ਚੁੱਕੇ ਸਵਾਲਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰੂਨੀ ਧੜੇਬੰਦੀ ਅਤੇ ਲੀਡਰਸ਼ਿਪ ਦੀ ਲੜਾਈ ਵਿੱਚ ਉਲਝੀ ਹੋਈ ਹੈ, ਜਦਕਿ ਅਕਾਲੀ ਦਲ ਨੂੰ ਆਪਣੇ ਪਿਛਲੇ ਕਾਰਜਕਾਲ ਦੌਰਾਨ ਹੋਏ ਕੰਮਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਬਾਰੇ ਜਵਾਬ ਦੇਣਾ ਚਾਹੀਦਾ ਹੈ।ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਸਿਆਸੀ ਗੱਠਜੋੜ ’ਤੇ ਸਵਾਲ ਚੁੱਕਦਿਆਂ ਕਿਸਾਨ ਅੰਦੋਲਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਜਾਨਾਂ ਗਈਆਂ ਅਤੇ ਹੁਣ ਇਨ੍ਹਾਂ ਪਾਰਟੀਆਂ ਵੱਲੋਂ ਮੁੜ ਸਿਆਸੀ ਸਮਝੌਤੇ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਪੰਜਾਬ ਵਿੱਚ ਖੋਲ੍ਹੇ ਜਾਣਗੇ UPSC ਕੋਚਿੰਗ ਸੈਂਟਰਨੌਜਵਾਨਾਂ ਦੇ ਭਵਿੱਖ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਭਰ ਵਿੱਚ UPSC ਕੋਚਿੰਗ ਸੈਂਟਰ ਸਥਾਪਤ ਕੀਤੇ ਜਾਣਗੇ। ਇਨ੍ਹਾਂ ਕੇਂਦਰਾਂ ਰਾਹੀਂ ਨੌਜਵਾਨਾਂ ਨੂੰ IAS ਅਤੇ IPS ਵਰਗੀਆਂ ਵੱਕਾਰੀ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮਹਿੰਗੀਆਂ ਕੋਚਿੰਗ ਸੰਸਥਾਵਾਂ ਜਾਂ ਆਪਣਾ ਘਰ ਛੱਡ ਕੇ ਦੂਜੇ ਸੂਬਿਆਂ ਵਿੱਚ ਜਾਣ ਦੀ ਮਜਬੂਰੀ ਨਹੀਂ ਹੋਣੀ ਚਾਹੀਦੀ।ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਟੀਚਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਵਾਲਾ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣਾ ਹੈ, ਜਿੱਥੇ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਮੌਕੇ, ਮਾਣ-ਸਤਿਕਾਰ ਅਤੇ ਬਿਹਤਰ ਭਵਿੱਖ ਮਿਲ ਸਕੇ।

Rozana Times

LEAVE A REPLY

Please enter your comment!
Please enter your name here