ਫਗਵਾੜਾ ਸ਼ੂਗਰ ਮਿੱਲ ਸੀਲ, ਕਿਸਾਨਾਂ ਦੀ ਬਕਾਇਆ ਰਾਸ਼ੀ ਨਾ ਦੇਣ ‘ਤੇ ਪੰਜਾਬ ਸਰਕਾਰ ਦੀ ਕਾਰਵਾਈ: ਕਟਾਰੂਚੱਕ |

0
6
Ek Anar So Bimar

ਫਗਵਾੜਾ ਦੀ ਰਾਣਾ ਗਰੁੱਪ ਸ਼ੂਗਰ ਮਿੱਲ ਸੀਲ ਕਰਨ ਦੇ ਮਾਮਲੇ ‘ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਬਿਆਨ। ਕਿਹਾ, ਕਿਸਾਨਾਂ ਦੀ ਬਕਾਇਆ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ ਅਤੇ ਬਿਨਾਂ ਲਾਇਸੈਂਸ ਮਿੱਲ ਨਹੀਂ ਚੱਲਣ ਦਿੱਤੀ ਜਾਵੇਗੀ।ਫਗਵਾੜਾ ਸ਼ੂਗਰ ਮਿੱਲ ਸੀਲ, ਕਿਸਾਨਾਂ ਦੀ ਬਕਾਇਆ ਰਾਸ਼ੀ ਨਾ ਦੇਣ ‘ਤੇ ਪੰਜਾਬ ਸਰਕਾਰ ਦੀ ਕਾਰਵਾਈ: ਕਟਾਰੂਚੱਕਫਗਵਾੜਾ: ਪੰਜਾਬ ਸਰਕਾਰ ਵੱਲੋਂ ਰਾਣਾ ਗਰੁੱਪ ਦੀ ਫਗਵਾੜਾ ਸ਼ੂਗਰ ਮਿੱਲ ਨੂੰ ਸੀਲ ਕਰਨ ਅਤੇ ਤਾਲੇ ਲਗਾਉਣ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਪਣਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਕਰਨ ਕਾਰਨ ਸ਼ੂਗਰ ਮਿੱਲ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਕਿਸਾਨਾਂ ਦੀ ਮਿਹਨਤ ਦੀ ਕਮਾਈ ਰੋਕਣ ਵਾਲਿਆਂ ਖ਼ਿਲਾਫ਼ ਸਰਕਾਰ ਵੱਲੋਂ ਲੋੜੀਂਦੇ ਕਦਮ ਚੁੱਕੇ ਜਾਣਗੇ।ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਬਿਨਾਂ ਲਾਇਸੈਂਸ ਤੋਂ ਕਿਸੇ ਵੀ ਸ਼ੂਗਰ ਮਿੱਲ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਮਿੱਲ ਪ੍ਰਬੰਧਕਾਂ ਨੂੰ ਕਿਸਾਨਾਂ ਦੀ ਬਕਾਇਆ ਰਾਸ਼ੀ ਤੁਰੰਤ ਵਾਪਸ ਕਰਨ ਦੀ ਅਪੀਲ ਕੀਤੀ।ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਹਿੱਤ ਪੰਜਾਬ ਸਰਕਾਰ ਲਈ ਸਭ ਤੋਂ ਅਹਿਮ ਹਨ ਅਤੇ ਉਨ੍ਹਾਂ ਦੀ ਬਕਾਇਆ ਅਦਾਇਗੀ ਯਕੀਨੀ ਬਣਾਉਣ ਲਈ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏਗੀ।Read More

Rozana Times

LEAVE A REPLY

Please enter your comment!
Please enter your name here