ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ 18 ਨਵੰਬਰ ਨੂੰ ਜਲੰਧਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਨੂੰ ਵਾਰਾਣਸੀ ਪਹੁੰਚੇਗੀ।ਨਿਤਿਨ ਨਵੀਨ ਕਰਨਗੇ ਸਮਰਸਤਾ ਸੰਕਲਪ ਯਾਤਰਾ ਦੀ ਸ਼ੁਰੂਆਤ, 2,558 KM ਤੈਅ ਕਰੇਗੀ ਯਾਤਰਾਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਯਾਤਰਾ 18 ਨਵੰਬਰ ਨੂੰ ਜਲੰਧਰ ਤੋਂ ਸ਼ੁਰੂ ਹੋਵੇਗੀ ਅਤੇ 2,558 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 3 ਦਸੰਬਰ ਨੂੰ ਵਾਰਾਣਸੀ ਵਿਖੇ ਸੰਪੰਨ ਹੋਵੇਗੀ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਜਲੰਧਰ-ਪਠਾਨਕੋਟ ਹਾਈਵੇਅ ’ਤੇ ਪਿੰਡ ਰਾਏਪੁਰ (ਡੇਰਾ ਸੱਚਖੰਡ ਬੱਲਾਂ ਦੇ ਨੇੜੇ) ਤੋਂ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਯਾਤਰਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਨਤਾ, ਭਗਤੀ, ਸਮਾਜਿਕ ਏਕਤਾ ਤੇ ਮਨੁੱਖਤਾ ਦੇ ਸੰਦੇਸ਼ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 2 ਕਰੋੜ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਗੇਜਾ ਰਾਮ ਵਾਲਮੀਕਿ, ਸੁਸ਼ੀਲ ਰਿੰਕੂ, ਜਨਰਲ ਸਕੱਤਰ ਰਜਨੀਸ਼ ਧੀਮਾਨ, ਪੰਜਾਬ ਸਟੇਟ ਮੀਡੀਆ ਹੈੱਡ ਵਿਨੀਤ ਜੋਸ਼ੀ, ਐੱਸ.ਐੱਸ. ਚੰਨੀ ਅਤੇ ਐੱਸ.ਆਰ. ਲੱਧੜ ਵੀ ਮੌਜੂਦ ਸਨ।ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਯਾਤਰਾ ਜਲੰਧਰ ਤੋਂ ਸ਼ੁਰੂ ਹੋ ਕੇ ਹੁਸ਼ਿਆਰਪੁਰ, ਮੁਕੇਰੀਆਂ, ਪਠਾਨਕੋਟ, ਬਟਾਲਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਲੁਧਿਆਣਾ, ਰੋਪੜ ਅਤੇ ਮੋਹਾਲੀ ਤੋਂ ਹੁੰਦੀ ਹੋਈ ਚੰਡੀਗੜ੍ਹ ਪਹੁੰਚੇਗੀ। ਪੰਜਾਬ ਵਿੱਚ ਪੰਜ ਦਿਨਾਂ ਦੌਰਾਨ ਇਹ ਯਾਤਰਾ 17 ਜ਼ਿਲ੍ਹਿਆਂ ਵਿੱਚ ਲਗਭਗ 700 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ।ਉਨ੍ਹਾਂ ਅਨੁਸਾਰ ਇਹ ਯਾਤਰਾ ਸੱਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 46 ਸ਼ਹਿਰਾਂ ਵਿੱਚੋਂ ਲੰਘੇਗੀ। ਇਸ ਦੌਰਾਨ 29 ਵੱਡੇ ਸਮਾਗਮ ਅਤੇ 27 ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਏ ਜਾਣਗੇ। ਪੰਜਾਬ ਤੋਂ ਬਾਅਦ ਯਾਤਰਾ ਵੱਖ-ਵੱਖ ਰਾਜਾਂ ਵਿੱਚੋਂ ਹੁੰਦੀ ਹੋਈ ਉੱਤਰ ਪ੍ਰਦੇਸ਼ ਪਹੁੰਚੇਗੀ।ਯਾਤਰਾ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚੋਂ ਲੰਘੇਗੀ। 3 ਦਸੰਬਰ ਨੂੰ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਇਸ ਦਾ ਸਮਾਪਨ ਹੋਵੇਗਾ।Read More







