ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ |

0
8
ਹਰਦਿਆਲ ਸਿੰਘ ਕੰਬੋਜ ਕਾਂਗਰਸ ਛੱਡ BJP 'ਚ ਸ਼ਾਮਲ, ਕਈ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ

ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਬਾਗ਼ਬਾਨੀ ਮੰਤਰੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਵੱਲੋਂ ਇਨ੍ਹਾਂ ਅਸਾਮੀਆਂ ਬਾਰੇ ਨਤੀਜਾ ਐਲਾਨਿਆ ਜਾ ਚੁੱਕਾ ਹੈ ਅਤੇ ਭਰਤੀ ਸਬੰਧੀ ਅਗਲੀਆਂ ਲੋੜੀਂਦੀਆਂ ਕਾਰਵਾਈ ਵੀ ਪੂਰੀ ਹੋ ਚੁੱਕੀ ਹੈ। ਉਨ੍ਹਾ ਕਿਹਾ ਕਿ ਭਰਤੀ ਸਬੰਧੀ ਅਗਲੀ ਪ੍ਰਵਾਨਗੀ ਲੈਣ ਲਈ ਕੇਸ ਸਰਕਾਰ ਨੂੰ ਭੇਜਿਆ ਗਿਆ ਹੈ। ਸ੍ਰੀ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ।ਮੰਤਰੀ ਸ੍ਰੀ ਭਗਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਭਰਤੀ ਸਬੰਧੀ ਬਾਕੀ ਰਹਿੰਦੀਆਂ ਕਾਰਵਾਈਆਂ ਜਲਦ ਪੂਰੀਆਂ ਕਰ ਲਈਆਂ ਜਾਣ ਤਾਂ ਕਿ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਸਕਣ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।Read More

Rozana Times

LEAVE A REPLY

Please enter your comment!
Please enter your name here