ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਏਅਰਪੋਰਟ ਲੈ ਕੇ ਗਈ ਪੰਜਾਬ ਪੁਲਿਸ

0
9
ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਭਾਜਪਾ ਦਾ ਵਧਿਆ ਸਿਆਸੀ ਕੁਨਬਾ, 'ਆਪ' ਤੇ ਕਾਂਗਰਸ ਦੇ ਗੜ

ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਏਅਰਪੋਰਟ ਲੈ ਕੇ ਗਈ ਪੰਜਾਬ ਪੁਲਿਸ….ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਏਅਰਪੋਰਟ ਲੈ ਕੇ ਗਈ ਪੰਜਾਬ ਪੁਲਿਸ….ਡਿਬਰੂਗੜ੍ਹ ਜੇਲ੍ਹ ਵਿੱਚ ਖਡੂਰ ਸਾਹਿਬ ਤੋਂ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਏਅਰਪੋਰਟ ਪਹੁੰਚੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਕਰੀਬ ਦੁਪਹਿਰ 2:30 ਵਜੇ ਦਿੱਲੀ ਲਈ ਫਲਾਈਟ ਲੈਣਗੇ।ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੀ ਟੀਮ 21 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੇਗੀ। ਉਨ੍ਹਾਂ ਦੀ ਆਮਦ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਹੋਰ ਲੋੜੀਂਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ।ਦੱਸ ਦੇਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ।ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਅਤੇ ਵਾਪਸ ਜੇਲ੍ਹ ਪਹੁੰਚਾਉਣ ਦੇ ਸੁਰੱਖਿਆ ਤੇ ਆਵਾਜਾਈ ਖਰਚੇ ਵਜੋਂ ਉਨ੍ਹਾਂ ਦੇ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਕੀਤਾ ਜਾਵੇਗਾ। ਉਨ੍ਹਾਂ ਨੂੰ ਆਪਣੇ ਖੇਤਾਂ ਵਿੱਚ ਹੀ ਅੰਤਿਮ ਵਿਦਾਈ ਦਿੱਤੀ ਜਾਵੇਗੀ, ਜਿਸ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਅੰਤਿਮ ਸਸਕਾਰ ਦੇ ਪ੍ਰਬੰਧਾਂ ਵਿੱਚ ਜੁਟੇ ਹੋਏ ਹਨ। ਦੱਸ ਦੇਈਏ ਕਿ ਬੀਬੀ ਚਰਨ ਕੌਰ ਦਾ ਬੀਤੀ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ।ਉੱਧਰ, ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰ ਨੇ ਸਰਕਾਰ ਅੱਗੇ ਇੱਕ ਹੋਰ ਮੰਗ ਰੱਖੀ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਮੀਡੀਆ ਨਾਲ ਗੱਲਬਾਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ।Read More

Rozana Times

LEAVE A REPLY

Please enter your comment!
Please enter your name here