ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ |

0
8
Amritpal Singh Parole

ਪੰਜਾਬ ਵਿੱਚ 22 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਵੋਟਰ ਕੈਂਪ ਲੱਗਣਗੇ। ਨਵੀਂ ਵੋਟ, ਵੇਰਵਿਆਂ ਦੀ ਸੋਧ ਅਤੇ ਵੋਟਰ ਸੂਚੀ ਦੀ ਜਾਂਚ ਲਈ ਮਿਲੇਗੀ ਸਹੂਲਤ।ਪੰਜਾਬ ਭਰ ‘ਚ 22 ਨਵੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਉਦੇਸ਼ ਵੋਟਰਾਂ ਨੂੰ ਚੱਲ ਰਹੀ ਵਿਸ਼ੇਸ਼ ਸੰਖੇਪ ਸੁਧਾਈ (SSR) 2027 ਤਹਿਤ ਵੱਖ-ਵੱਖ ਚੋਣ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਹ ਜਾਣਕਾਰੀ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਨਾਗਰਿਕ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵਿਆਂ ਦੀ ਜਾਂਚ ਕਰ ਸਕਣਗੇ। ਇਸ ਤੋਂ ਇਲਾਵਾ ਨਵੀਂ ਵੋਟ ਬਣਵਾਉਣ, ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ ਅਤੇ ਹੋਰ ਚੋਣ ਸਬੰਧੀ ਸੇਵਾਵਾਂ ਲਈ ਅਰਜ਼ੀਆਂ ਵੀ ਜਮ੍ਹਾਂ ਕਰਵਾਈਆਂ ਜਾ ਸਕਣਗੀਆਂ।ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ SSR 2027 ਤਹਿਤ ਨਵੀਂ ਵੋਟ ਬਣਵਾਉਣ ਲਈ ਯੋਗਤਾ ਦੀ ਨਿਰਧਾਰਤ ਮਿਤੀ 1 ਜਨਵਰੀ 2027 ਹੈ। ਇਸ ਮਿਤੀ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਕੋਈ ਵੀ ਭਾਰਤੀ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਅਰਜ਼ੀ ਦੇ ਸਕਦਾ ਹੈ।SSR 2027 ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਮਿਤੀ 11 ਦਸੰਬਰ 2026 ਹੈ। ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 4 ਜਨਵਰੀ 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।ਅਨਿੰਦਿਤਾ ਮਿੱਤਰਾ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਖਾਸ ਤੌਰ ’ਤੇ ਉਨ੍ਹਾਂ ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ, ਜੋ 1 ਜਨਵਰੀ 2027 ਤੱਕ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਤਾਂ ਜੋ ਉਹ ਆਪਣੀ ਵੋਟ ਬਣਵਾ ਸਕਣ।ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੀ ਪ੍ਰਕਿਰਿਆ ਵਿੱਚ ਕੋਈ ਵੀ ਯੋਗ ਵੋਟਰ ਪਿੱਛੇ ਨਹੀਂ ਰਹਿਣਾ ਚਾਹੀਦਾ।Read More

Rozana Times

LEAVE A REPLY

Please enter your comment!
Please enter your name here