ਸ੍ਰੀ ਨਨਕਾਣਾ ਸਾਹਿਬ ਲਈ 1822 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਜਥੇਦਾਰ ਗੜਗੱਜ ਨੇ ਕੀਤੀ ਅਗਵਾਈ

0
3
Maruti Suzuki Rate Hike : ਮਾਰੂਤੀ-ਸੁਜ਼ੂਕੀ ਨੇ ਕਾਰਾਂ ਦੀਆਂ ਵਧਾਈਆਂ ਕੀਮਤਾਂ

ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਪਾਰਟੀ ਲੀਡਰ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਲਖਬੀਰ ਸਿੰਘ ਚੀਫ਼-85 ਵੀ ਜਥੇ ਨਾਲ ਗਏ ਹਨ।ਜਥੇ ਦੀ ਰਵਾਨਗੀ ਤੋਂ ਪਹਿਲਾਂ ਅਰਦਾਸ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਇਸ ਉਪਰੰਤ ਓਐਸਡੀ ਸਤਬੀਰ ਸਿੰਘ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਵੱਲੋਂ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ ਗਏ।ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਕੀਤੀ ਅਪੀਲਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦੀ ਰੋਜ਼ਾਨਾ ਅਰਦਾਸ ਵਿਚ ਸ੍ਰੀ ਨਨਕਾਣਾ ਸਾਹਿਬ ਸਮੇਤ ਵਿਛੜੇ ਹੋਏ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਸੇਵਾ-ਸੰਭਾਲ ਦੀ ਤਾਂਘ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੇ ਮਨਾਂ ਵਿਚ ਇਨ੍ਹਾਂ ਪਵਿੱਤਰ ਅਸਥਾਨਾਂ ਪ੍ਰਤੀ ਅਥਾਹ ਸ਼ਰਧਾ ਅਤੇ ਪਿਆਰ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੂਰੇ ਖਿੱਤੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ। ਇਸ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲ੍ਹਣ ਦੀ ਅਰਦਾਸ ਵੀ ਸਮੁੱਚੀ ਸਿੱਖ ਕੌਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸਾਂਝ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਮੁਹੱਬਤ ਨਾਲ ਜੁੜੀ ਹੋਈ ਹੈ।ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਸੁਖਾਲੀ ਕਰਨ ਦੀ ਮੰਗਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਪਾਸ ਕੀਤੇ ਮਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰਾਂ ਨੂੰ ਪਾਕਿਸਤਾਨ ਜਾਣ ਵਾਲੇ ਜਥਿਆਂ ਦੀ ਗਿਣਤੀ ਵਿਚ ਵਾਧਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਜਥਿਆਂ ਵਿਚ ਵੀ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣ ਤਾਂ ਜੋ ਸੰਗਤਾਂ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਸਕਣ।ਉਨ੍ਹਾਂ ਸਿੱਖ ਸ਼ਰਧਾਲੂਆਂ ਲਈ ਮੌਕੇ ‘ਤੇ ਵੀਜ਼ਾ ਸਹੂਲਤ ਦਾ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ, ਤਾਂ ਜੋ ਹਰ ਸਿੱਖ ਆਪਣੀ ਧਾਰਮਿਕ ਸ਼ਰਧਾ ਅਤੇ ਭਾਵਨਾਵਾਂ ਅਨੁਸਾਰ ਗੁਰਧਾਮਾਂ ਦੇ ਦਰਸ਼ਨ ਕਰ ਸਕੇ। ਉਨ੍ਹਾਂ ਜਥੇ ਦੀ ਸੁਖਦ ਯਾਤਰਾ ਅਤੇ ਸਮੁੱਚੇ ਖਿੱਤੇ ਦੀ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ।24 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ‘ਤੇ ਗੁਰਪੁਰਬ ਸਮਾਗਮਾਂ ਵਿਚ ਸ਼ਾਮਲ ਹੋਣਾ ਸਿੱਖ ਸ਼ਰਧਾਲੂਆਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਵੀਜ਼ਾ ਪ੍ਰਕਿਰਿਆ ਨੂੰ ਸੁਖਾਲਾ ਬਣਾਇਆ ਜਾਵੇ।ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਕੁੱਲ 1822 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਇਹ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ।ਇਸ ਤੋਂ ਇਲਾਵਾ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਸੱਚਾ ਸੌਦਾ ਫਾਰੂਕਾਬਾਦ, ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ। ਜਥਾ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ ਅਤੇ ਸਹਾਇਕ ਸੁਪ੍ਰਿੰਟੈਂਡੈਂਟ ਪ੍ਰਭਜੋਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Rozana Times

LEAVE A REPLY

Please enter your comment!
Please enter your name here