BJP ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਚੰਡੀਗੜ੍ਹ ਵਿੱਚ ਕਾਂਗਰਸ ਅਤੇ ਰਾਹੁਲ ਗਾਂਧੀ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ BJP ਨੇ ਦੇਸ਼ ਨੂੰ ਨਵੀਆਂ ਉਮੀਦਾਂ ਦਿੱਤੀਆਂ ਹਨ ਅਤੇ ਅੱਜ ਭਾਰਤ ਦਾ ਨਾਮ ਵਿਦੇਸ਼ਾਂ ਵਿੱਚ ਵੀ ਗੂੰਜ ਰਿਹਾ ਹੈ। ਰਾਹੁਲ ਗਾਂਧੀ ‘ਤੇ ਦੋਸ਼ ਲਗਾਉਂਦਿਆਂ ਨਿਤਿਨ ਨਬੀਨ ਨੇ ਕਿਹਾ ਕਿ ਉਹ ਵਿਦੇਸ਼ ਜਾ ਕੇ ਦੇਸ਼ ਨੂੰ ਬਦਨਾਮ ਕਰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਪਾਰਟੀ ਹਮੇਸ਼ਾ ਆਪਣੇ ਪਰਿਵਾਰ ਬਾਰੇ ਹੀ ਸੋਚਦੀ ਹੈ।







