ਮਾਤਾ ਚਰਨ ਕੌਰ ਜੀ ਦੀ ਅੰਗੀਠਾ ਸੰਭਾਲ ਦੀ ਰਸਮ ਦੌਰਾਨ ਪਰਿਵਾਰਕ ਮੈਂਬਰਾਂ ਤੇ ਪੰਥਕ ਆਗੂਆਂ ਨੇ ਭਰੀ ਹਾਜ਼ਰੀ

0
2
Punjab Weather Update: ਪੰਜਾਬ ਦੇ 10 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, IMD Alert

ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਦਾਦੀ ਮਾਤਾ ਚਰਨ ਕੌਰ ਜੀ ਦੀ ਅੰਤਿਮ ਅਰਦਾਸ 23 ਨਵੰਬਰ ਨੂੰ ਗੁਰਦੁਆਰਾ ਬਾਬਾ ਕਾਲਾ ਮੇਹਰ ਜੀ, ਜੱਲੂਪੁਰ ਖੇੜਾ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗੀ।ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਜੀ ਦੀ ਅੰਗੀਠਾ ਸੰਭਾਲ ਦੀ ਰਸਮ ਦੀਆਂ ਤਸਵੀਰਾਂ ਆਈਆਂ ਸਾਹਮਣੇਅੰਮ੍ਰਿਤਸਰ/ਖਡੂਰ ਸਾਹਿਬ, 22 ਨਵੰਬਰ 2026: ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਸਤਿਕਾਰਯੋਗ ਦਾਦੀ ਮਾਤਾ ਚਰਨ ਕੌਰ ਜੀ, ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੱਜ ਪਿੰਡ ਜੱਲੂਪੁਰ ਖੇੜਾ ਵਿਖੇ ਅੰਗੀਠਾ ਸੰਭਾਲ ਦੀ ਰਸਮ ਪਰਿਵਾਰਕ ਮੈਂਬਰਾਂ, ਜਥੇਬੰਦੀ ਦੇ ਆਗੂਆਂ ਅਤੇ ਸੰਗਤ ਦੀ ਹਾਜ਼ਰੀ ਵਿੱਚ ਨਿਭਾਈ ਗਈ।ਮਾਤਾ ਚਰਨ ਕੌਰ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 23 ਨਵੰਬਰ 2026, ਦਿਨ ਸੋਮਵਾਰ ਨੂੰ ਗੁਰਦੁਆਰਾ ਬਾਬਾ ਕਾਲਾ ਮੇਹਰ ਜੀ, ਪਿੰਡ ਜੱਲੂਪੁਰ ਖੇੜਾ ਵਿਖੇ ਹੋਵੇਗੀ। ਇਹ ਸਮਾਗਮ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਕਰਵਾਇਆ ਜਾਵੇਗਾ।ਇਸ ਮੌਕੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਾਜ ਸਿੰਘ ਜੀ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਉਣਗੇ, ਜਦਕਿ ਸ੍ਰੀ ਗੋਇੰਦਵਾਲ ਸਾਹਿਬ ਤੋਂ ਗਿਆਨੀ ਦਵਿੰਦਰ ਸਿੰਘ ਜੀ ਗੁਰਬਾਣੀ ਕਥਾ ਕਰਨਗੇ।ਪਰਿਵਾਰ ਅਤੇ ਜਥੇਬੰਦੀ ਵੱਲੋਂ ਸਮੂਹ ਸੰਗਤ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਗਈ ਹੈ ਕਿ ਮਾਤਾ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਸ਼ਰਧਾ ਦੇ ਫੁੱਲ ਭੇਟ ਕਰਨ।ਜ਼ਿਕਰਯੋਗ ਹੈ ਕਿ ਅੰਗੀਠਾ ਸੰਭਾਲ ਦੀ ਰਸਮ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਚਾਚਾ ਜੀ ਹਾਜ਼ਰ ਰਹੇ। ਭਾਈ ਅੰਮ੍ਰਿਤਪਾਲ ਸਿੰਘ ਜੀ ਡਿਬਰੂਗੜ੍ਹ ਵਿਖੇ ਦੇਰ ਨਾਲ ਪਹੁੰਚਣ ਕਾਰਨ ਇਸ ਰਸਮ ਵਿੱਚ ਸ਼ਾਮਲ ਨਹੀਂ ਹੋ ਸਕੇ।Read More

Rozana Times

LEAVE A REPLY

Please enter your comment!
Please enter your name here