ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਪੰਜਵੇਂ ਦਿਨ ਮੋਹਾਲੀ ਪਹੁੰਚੀ। ਕੇਵਲ ਸਿੰਘ ਢਿੱਲੋਂ ਨੇ ਕੀਤਾ ਸੰਬੋਧਨ।ਮੋਹਾਲੀ ਪਹੁੰਚੀ ਸਮਰਸਤਾ ਸੰਕਲਪ ਯਾਤਰਾ, ਕੇਵਲ ਸਿੰਘ ਢਿੱਲੋਂ ਨੇ ਕੀਤੀ ਅਗਵਾਈਮੋਹਾਲੀ: ਭਾਰਤੀ ਜਨਤਾ ਪਾਰਟੀ (BJP) ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਆਪਣੇ ਪੰਜਵੇਂ ਦਿਨ ਮੋਹਾਲੀ ਪਹੁੰਚੀ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਹੁੰਚੀ ਯਾਤਰਾ ਦਾ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਮਰਸਤਾ ਸੰਕਲਪ ਯਾਤਰਾ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਮਾਨਤਾ, ਭਾਈਚਾਰਕ ਸਾਂਝ ਤੇ ਸਮਾਜਿਕ ਸਮਰਸਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚੋਂ ਲੰਘਦੀ ਹੋਈ ਆਪਣੇ ਅਗਲੇ ਪੜਾਅ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੀ ਰਸਮੀ ਸ਼ੁਰੂਆਤ ਵਾਰਾਨਸੀ ਤੋਂ ਹੋਵੇਗੀ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ।ਗੁਰਦੁਆਰਾ ਸਾਹਿਬ ਵਿਖੇ ਦੋ ਪਾਲਕੀ ਸਾਹਿਬ ਭੇਟਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਫੇਜ਼-7, ਮੋਹਾਲੀ ਵਿਖੇ ਅਰਦਾਸ ਉਪਰੰਤ ਦੋ ਪਾਲਕੀ ਸਾਹਿਬ ਭੇਟ ਕੀਤੀਆਂ ਗਈਆਂ। ਇਸ ਮੌਕੇ ਸੰਗਤ ਵਿੱਚ ਭਾਰੀ ਸ਼ਰਧਾ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਤੋਂ ਬਾਅਦ ਸਮਰਸਤਾ ਸੰਕਲਪ ਯਾਤਰਾ ਪੰਜਾਬ ਤੋਂ ਅੱਗੇ ਵਧਦੀ ਹੋਈ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਈ।ਭਾਜਪਾ ਆਗੂਆਂ ਅਤੇ ਸੰਗਤ ਨੇ ਕੀਤੀ ਸ਼ਮੂਲੀਅਤਇਸ ਮੌਕੇ ਭਾਜਪਾ ਐਸਸੀ ਮੋਰਚਾ ਦੇ ਕੌਮੀ ਪ੍ਰਧਾਨ ਸਿਵੇਸ ਕੁਮਾਰ, ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਅਤੇ ਰਾਜੇਸ਼ ਬਾਘਾ, ਸੂਰਜ ਭਾਰਦਵਾਜ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਮਹਿਲਾ ਮੋਰਚਾ ਦੀ ਮੀਤ ਪ੍ਰਧਾਨ ਆਭਾ ਬਾਂਸਲ, ਸਾਬਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਰਵੀਕਰਨ ਸਿੰਘ ਕਾਹਲੋਂ ਸਮੇਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ, ਭਾਜਪਾ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ।Read More







