ਅੰਮ੍ਰਿਤਸਰ ਪੁਲਿਸ ਨੇ CEIR ਪੋਰਟਲ ਦੀ ਮਦਦ ਨਾਲ 1,210 ਗੁੰਮ ਅਤੇ ਚੋਰੀ ਹੋਏ ਮੋਬਾਈਲ ਫੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ। ਮੋਬਾਈਲ ਫੋਨਾਂ ਦੀ ਕੀਮਤ 3.07 ਕਰੋੜ ਰੁਪਏ।ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 1,210 ਗੁੰਮ ਹੋਏ ਮੋਬਾਈਲ ਫੋਨ ਬਰਾਮਦ, ਅਸਲ ਮਾਲਕਾਂ ਨੂੰ ਸੌਂਪੇਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁੰਮ ਅਤੇ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਲੱਭ ਕੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਹੁਣ ਤੱਕ ਕੁੱਲ 1,210 ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪ ਦਿੱਤੇ ਗਏ ਹਨ। ਬਰਾਮਦ ਕੀਤੇ ਗਏ ਇਨ੍ਹਾਂ ਮੋਬਾਈਲ ਫੋਨਾਂ ਦੀ ਅੰਦਾਜ਼ਨ ਬਾਜ਼ਾਰੀ ਕੀਮਤ 3 ਕਰੋੜ 7 ਲੱਖ ਰੁਪਏ ਦੱਸੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੈਂਟਰਲ ਇਕੁਇਪਮੈਂਟ ਆਈਡੈਂਟਿਟੀ ਰਜਿਸਟਰ (CEIR) ਪੋਰਟਲ ਦੀ ਮਦਦ ਨਾਲ ਇਹ ਸਫਲਤਾ ਹਾਸਲ ਕੀਤੀ ਗਈ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਸਾਈਬਰ ਕ੍ਰਾਈਮ ਥਾਣੇ ਵੱਲੋਂ ਗੁੰਮ ਹੋਏ ਮੋਬਾਈਲ ਫੋਨਾਂ ਦੀ ਭਾਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜ ਵਿਸ਼ੇਸ਼ ਸੈਮੀਨਾਰ ਅਤੇ ਕਾਨਫਰੰਸਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੌਰਾਨ ਬਰਾਮਦ ਕੀਤੇ ਗਏ ਸਾਰੇ 1,210 ਮੋਬਾਈਲ ਫੋਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ।ਪੁਲਿਸ ਕਮਿਸ਼ਨਰ ਅਨੁਸਾਰ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਵਿੱਚ ਕਰੀਬ 30 ਐਪਲ ਆਈਫੋਨ ਅਤੇ 1,180 ਐਂਡਰਾਇਡ ਫੋਨ ਸ਼ਾਮਲ ਹਨ। ਇਨ੍ਹਾਂ ਦੀ ਕੁੱਲ ਅੰਦਾਜ਼ਨ ਕੀਮਤ 3,07,00,000 ਰੁਪਏ ਹੈ।ਕਈ ਸੂਬਿਆਂ ਤੋਂ ਲੱਭੇ ਗਏ ਮੋਬਾਈਲ ਫੋਨਪੁਲਿਸ ਵੱਲੋਂ ਇਹ ਮੋਬਾਈਲ ਫੋਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਹਰਿਆਣਾ ਅਤੇ ਤਾਮਿਲਨਾਡੂ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਟਰੇਸ ਕੀਤੇ ਗਏ ਹਨ।CEIR ਪੋਰਟਲ ਦੀ ਮਦਦ ਨਾਲ ਕੀਤੀ ਗਈ ਇਸ ਕਾਰਵਾਈ ਰਾਹੀਂ ਪੁਲਿਸ ਨੇ ਨਾ ਸਿਰਫ਼ ਲੋਕਾਂ ਦੇ ਗੁੰਮ ਹੋਏ ਕੀਮਤੀ ਮੋਬਾਈਲ ਫੋਨ ਵਾਪਸ ਦਿਵਾਏ ਹਨ, ਸਗੋਂ ਸਾਈਬਰ ਤਕਨਾਲੋਜੀ ਦੀ ਵਰਤੋਂ ਕਰਕੇ ਮੋਬਾਈਲ ਫੋਨ ਟਰੇਸ ਕਰਨ ਦੀ ਆਪਣੀ ਕਾਰਜਪ੍ਰਣਾਲੀ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਹੈ।Read More







